11.1 C
Sacramento
Tuesday, March 28, 2023
spot_img

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ!

ਜਲੰਧਰ, 6 ਮਾਰਚ (ਪੰਜਾਬ ਮੇਲ)- ਸਾਂਸਦ ਸੰਤੋਖ ਚੌਧਰੀ ਦੇ ਦਿਹਾਂਤ ਪਿੱਛੋਂ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ‘ਤੇ ਭਾਵੇਂ ਹਾਲੇ ਤੱਕ ਜ਼ਿਮਨੀ ਚੋਣ ਦਾ ਕੋਈ ਰਸਮੀ ਐਲਾਨ ਨਹੀਂ ਹੋਇਆ ਹੈ। ਲੇਕਿਨ ਸਿਆਸੀ ਪਾਰਟੀਆਂ ਨੇ ਪਹਿਲਾਂ ਹੀ ਤਿਆਰੀ ਖਿੱਚ ਲਈ ਹੈ। ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਖੇਤਰ ਦੇ 9 ਵਿਧਾਨ ਸਭਾ ਖੇਤਰਾਂ ਵਿਚ ਅਪਣੀ ਫੀਲਡਿੰਗ ਲਗਾ ਦਿੱਤੀ ਹੈ। ਭਾਜਪਾ ਨੇ 9 ਵਿਧਾਨ ਸਭਾ ਖੇਤਰਾਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਜਲੰਧਰ ਸ਼ਹਿਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਉਤਰੀ ਵਿਚ ਭਾਜਪਾ ਨੇ ਸੂਬਾ ਕਾਰਜਕਾਰਨੀ ਮੈਂਬਰ ਅਰੁਨੇਸ਼ ਸ਼ਾਕਰ ਨੂੰ ਜ਼ਿੰਮੇਵਾਰੀ ਸੌਂਪੀ ਹੈ। ਜਲੰਧਰ ਸੈਂਟਰਲ ਦਾ ਚਾਰਜ ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਤੀਕਸ਼ਣ ਸੂਦ ਨੂੰ, ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਸੌਂਪਿਆ ਗਿਆ ਹੈ। ਜਲੰਧਰ ਛਾਉਣੀ ਵਿਚ ਦੋ ਇੰਚਾਰਜ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਅਤੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੂੰ ਲਗਾਇਆ ਗਿਆ ਹੈ।

Related Articles

Stay Connected

0FansLike
3,753FollowersFollow
20,700SubscribersSubscribe
- Advertisement -spot_img

Latest Articles