#Featured

ਜਲੰਧਰ ਲੋਕ ਸਭਾ ਤੇ ਕਰਨਾਟਕ ਵਿਧਾਨ ਸਭਾ ਦੇ ਚੋਣਾਂ ਦੇ ਨਤੀਜੇ ਭਲਕੇ

ਚੰਡੀਗੜ੍ਹ/ ਬੰਗਲੌਰ, 12 ਮਈ (ਪੰਜਾਬ ਮੇਲ)- ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਤੋਂ ਬਾਅਦ ਹੁਣ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ, ਜਿਸ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਕਾਂਗਰਸ ਪਾਰਟੀ ਦਾ ਗੜ੍ਹ ਮੰਨੀ ਜਾਂਦੀ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ‘ਚ ‘ਆਪ’, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਚ ਮੁਕਾਬਲਾ ਦੇਖਣ ਨੂੰ ਮਿਲਿਆ।

ਇਸ ਦੌਰਾਨ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਸ਼ਨਿਚਰਵਾਰ ਨੂੰ ਵੋਟਾਂ ਦੀ ਗਿਣਤੀ ਹੋ ਰਹੀ ਹੈ। ਮੁਕਾਬਲਾ ਸੱਤਾਧਾਰੀ ਭਾਰਤੀ ਜਨਤਾ ਪਾਰਟੀ, ਮੁੱਖ ਵਿਰੋਧੀ ਧਿਰ ਕਾਂਗਰਸ ਅਤੇ ਜਨਤਾ ਦਲ (ਸੈਕੂਲਰ) ਵਿਚਕਾਰ ਹੈ। ਰਾਜ ਦੇ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਬਸਵਰਾਜ ਬੋਮਈ, ਕਾਂਗਰਸ ਨੇਤਾ ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਅਤੇ ਜੇਡੀ (ਐੱਸ) ਦੇ ਐੱਚਡੀ ਕੁਮਾਰਸਵਾਮੀ ਸਮੇਤ ਕਈ ਹੋਰ ਵੱਡੇ ਨੇਤਾਵਾਂ ਦੀ ਸਾਖ ਦਾਅ ‘ਤੇ ਹੈ। ਸੂਬੇ ਭਰ ਦੇ 36 ਕੇਂਦਰਾਂ ਵਿੱਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਹੋਵੇਗੀ ਤੇ ਬਾਅਦ ਦੁਪਹਿਰ ਤੱਕ ਨਤੀਜੇ ਆਉਣ ਦੀ ਸੰਭਾਵਨਾ ਹੈ।

Leave a comment