ਜਸਟਿਸ ਰਾਮੰਨਾ ਭਾਰਤ ਦੇ ਅਗਲੇ ਚੀਫ਼ ਜਸਟਿਸ ਨਿਯੁਕਤ

77
Share

ਨਵੀਂ ਦਿੱਲੀ, 7 ਅਪ੍ਰੈਲ (ਪੰਜਾਬ ਮੇਲ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਸਟਿਸ ਐੱਨ.ਵੀ. ਰਾਮੰਨਾ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਹੈ। ਨਿਯੁਕਤੀ ਸਬੰਧੀ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਸਟਿਸ ਰਾਮੰਨਾ 24 ਅਪ੍ਰੈਲ ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਹਲਫ਼ ਲੈਣਗੇ ਤੇ ਉਨ੍ਹਾਂ ਦਾ ਕਾਰਜਕਾਲ 16 ਮਹੀਨਿਆਂ ਦੇ ਕਰੀਬ ਹੋਵੇਗਾ। ਉਹ ਸੀ.ਜੇ.ਆਈ. ਐੱਸ.ਏ.ਬੋਬੜੇ ਦੀ ਥਾਂ ਲੈਣਗੇ, ਜੋ 23 ਅਪ੍ਰੈਲ ਨੂੰ ਸੇਵਾਮੁਕਤ ਹੋ ਰਹੇ ਹਨ। ਜਸਟਿਸ ਰਾਮੰਨਾ ਨੂੰ 17 ਫਰਵਰੀ 2014 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਮਿਲੀ ਸੀ। ਉਨ੍ਹਾਂ 26 ਅਗਸਤ 2022 ਨੂੰ ਸੇਵਾਮੁਕਤ ਹੋਣਾ ਹੈ। ਸੀ.ਜੇ.ਆਈ. ਬੋਬੜੇ ਨੇ 24 ਮਾਰਚ ਨੂੰ ਆਪਣੇ ਜਾਨਸ਼ੀਨ ਵਜੋਂ ਜਸਟਿਸ ਐੱਨ.ਵੀ. ਰਾਮੰਨਾ ਦੇ ਨਾਮ ਦੀ ਸਿਫਾਰਸ਼ ਕੀਤੀ ਸੀ।

Share