#PUNJAB

ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਿਯੁਕਤ

ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਹਨ ਸ਼ੀਲ ਨਾਗੂ
ਚੰਡੀਗੜ੍ਹ, 4 ਜੁਲਾਈ (ਪੰਜਾਬ ਮੇਲ)- ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਐਕਸ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਰਾਹੀਂ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਰਾਸ਼ਟਰਪਤੀ ਵੱਲੋਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜਸਟਿਸ ਸ਼ੀਲ ਨਾਗੂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਕੀਤੀ ਗਈ ਹੈ।