ਜਿਓਤਿਰਾਦਿਤਿਆ ਸਿੰਧੀਆ ਨੇ ਦਿੱਤਾ ਅਸਤੀਫਾ; ਭਾਜਪਾ ‘ਚ ਹੋਣਗੇ ਸ਼ਾਮਲ!

900

ਭੋਪਾਲ, 10 ਮਾਰਚ (ਪੰਜਾਬ ਮੇਲ)- ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ ‘ਚ ਕਈ ਦਿਨਾਂ ਤੋਂ ਅੰਦਰੂਨੀ ਬਗਾਵਤ ਚੱਲ ਰਹੀ ਹੈ। ਇਸ ਸਿਆਸੀ ਘਮਾਸਾਨ ਦਰਮਿਆਨ ਕਾਂਗਰਸ ਨੇਤਾ ਜਿਓਤਿਰਾਦਿਤਿਆ ਸਿੰਧੀਆ ਨੇ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਸਤੀਫਾ ਭੇਜਿਆ। ਸਿੰਧੀਆ ਨੇ ਕਾਂਗਰਸ ਦੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ। ਅਸਤੀਫਾ ਦੇਣ ਮਗਰੋਂ ਸਿੰਧੀਆ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਹੈ। ਇੱਥੇ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸਿੰਧੀਆ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਸਿੰਧੀਆ ਕਾਂਗਰਸ ਦਾ ‘ਹੱਥ’ ਛੱਡ ਕੇ ਭਾਜਪਾ ਦਾ ਪੱਲਾ ਫੜਨਗੇ।