#INDIA

ਜਿਨਸੀ ਸ਼ੋਸ਼ਣ ਮਾਮਲਾਂ Delhi ਪੁਲਿਸ ਵੱਲੋਂ ਅਦਾਲਤ ਨੂੰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਦੋਸ਼ ਆਇਦ ਕਰਨ ਦੀ ਅਪੀਲ

ਨਵੀਂ ਦਿੱਲੀ, 6 ਜਨਵਰੀ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਇੱਥੇ ਅਦਾਲਤ ਨੂੰ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ ਆਇਦ ਕਰਨ ਦੀ ਅਪੀਲ ਕੀਤੀ। ਪੁਲਿਸ ਨੇ ਮੁਲਜ਼ਮ ਦੀ ਦਲੀਲ ਦਾ ਵਿਰੋਧ ਕੀਤਾ ਕਿ ਕੁਝ ਕਥਿਤ ਘਟਨਾਵਾਂ ਵਿਦੇਸ਼ਾਂ ਵਿਚ ਹੋਈਆਂ ਹਨ, ਇਸ ਲਈ ਉਹ ਦਿੱਲੀ ਦੀਆਂ ਅਦਾਲਤਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦੀਆਂ। ਇਸ ਨਾਲ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਕਰਨ ਦੀ ਬਹਿਸ ਪੂਰੀ ਕਰ ਲਈ। ਪੁਲਿਸ ਨੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਪ੍ਰਿਅੰਕਾ ਰਾਜਪੂਤ ਦੇ ਸਾਹਮਣੇ ਦਲੀਲ ਦਿੱਤੀ ਕਿ ਦਿੱਲੀ ਸਮੇਤ ਵਿਦੇਸ਼ਾਂ ਅਤੇ ਭਾਰਤ ਦੇ ਅੰਦਰ ਬ੍ਰਿਜਭੂਸ਼ਨ ਵੱਲੋਂ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਉਸੇ ਅਪਰਾਧ ਦਾ ਹਿੱਸਾ ਹਨ। ਪੁਲਿਸ ਨੇ ਜੱਜ ਨੂੰ ਕਿਹਾ, ‘ਦਿੱਲੀ ਅਦਾਲਤ ਕੋਲ ਇਸ ਕੇਸ ਦੀ ਸੁਣਵਾਈ ਦਾ ਅਧਿਕਾਰ ਖੇਤਰ ਹੈ।’ ਅਦਾਲਤ ਹੁਣ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ ਨੂੰ ਕਰੇਗੀ।