19.5 C
Sacramento
Tuesday, September 26, 2023
spot_img

ਜੀ 20 ਸੰਮੇਲਨ ‘ਚ ਹਿੱਸਾ ਲੈਣਗੇ 25 ਆਲਮੀ ਆਗੂ

* ਰੂਸੀ ਤੇ ਯੂਕਰੇਨੀ ਰਾਸ਼ਟਰਪਤੀ ਰਹਿਣਗੇ ਗ਼ੈਰਹਾਜ਼ਰ
ਨਵੀਂ ਦਿੱਲੀ, 30 ਅਗਸਤ (ਪੰਜਾਬ ਮੇਲ)- ਇੱਥੇ ਅਗਲੇ ਮਹੀਨੇ ਹੋਣ ਵਾਲੇ ਜੀ 20 ਸੰਮੇਲਨ ‘ਚ ਘੱਟੋ-ਘੱਟ 25 ਮੁਲਕਾਂ ਦੇ ਆਗੂ ਹਿੱਸਾ ਲੈਣਗੇ, ਜਦਕਿ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀ ਸ਼ਾਮਲ ਨਹੀਂ ਹੋਣਗੇ। ਜੀ 20 ਮੈਂਬਰ ਮੁਲਕਾਂ ਵਿਚੋਂ 18 ਆਗੂ ਇਸ ਸਮਾਗਮ ਵਿਚ ਸ਼ਿਰਕਤ ਕਰਨਗੇ। ਇਸ ਸਮੂਹ ‘ਚੋਂ ਗੈਰ-ਹਾਜ਼ਰ ਰਹਿਣ ਵਾਲੇ ਆਗੂਆਂ ‘ਚ ਪੂਤਿਨ ਅਤੇ ਮੈਕਸੀਕੋ ਦੇ ਰਾਸ਼ਟਰਪਤੀ ਸ਼ਾਮਲ ਹਨ। ਸੂਤਰਾਂ ਮੁਤਾਬਕ ਹੁਣ ਤੱਕ ਸਾਊਦੀ ਅਰਬ, ਦੱਖਣੀ ਅਫ਼ਰੀਕਾ, ਤੁਰਕੀ, ਮੈਕਸੀਕੋ, ਜਪਾਨ, ਇਟਲੀ, ਜਰਮਨੀ, ਇੰਡੋਨੇਸ਼ੀਆ, ਬ੍ਰਾਜ਼ੀਲ ਅਤੇ ਅਰਜਨਟੀਨਾ ਵੱਲੋਂ ਹਾਜ਼ਰੀ ਸਬੰਧੀ ਪੁਸ਼ਟੀ ਨਹੀਂ ਕੀਤੀ ਗਈ ਹੈ। ਇਨ੍ਹਾਂ ਮੁਲਕਾਂ ਵਿਚ ਕਾਰਜਸ਼ੀਲ ਭਾਰਤੀ ਮਿਸ਼ਨਾਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਮੈਕਸੀਕੋ ਨੂੰ ਛੱਡਕੇ ਇਹ ਮੁਲਕ ਸੰਮੇਲਨ ਵਿਚ ਹਿੱਸਾ ਲੈਣਗੇ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀ ਆਪਣੇ ਦੌਰੇ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਆਰਥਿਕ ਮੰਦੀ ਕਾਰਨ ਚੀਨ ਇਸ ਸਮਾਗਮ ਵਿਚ ਸ਼ਿਰਕਤ ਕਰੇਗਾ। ਇਸ ਤੋਂ ਇਲਾਵਾ ਕੁੱਲ 9 ਅਬਜ਼ਰਬਰ ਮੁਲਕ ਸੰਮੇਲਨ ਵਿਚ ਸ਼ਿਰਕਤ ਕਰਨਗੇ, ਖਾਸ ਤੌਰ ‘ਤੇ ਉਹ, ਜਿਨ੍ਹਾਂ ਨੂੰ ਭਾਰਤ ਵੱਲੋਂ ਸੱਦਾ ਦਿੱਤਾ ਗਿਆ ਹੈ। ਘੱਟੋ-ਘੱਟ ਦਸ ਕੌਮਾਂਤਰੀ ਸੰਸਥਾਵਾਂ ਦੇ ਮੁਖੀ ਵੀ ਇਸ ਸੰਮੇਲਨ ਵਿਚ ਹਿੱਸਾ ਲੈਣਗੇ, ਜਿਨ੍ਹਾਂ ਵਿਚ ਸੰਯੁਕਤ ਰਾਸ਼ਟਰ, ਡਬਲਯੂ.ਟੀ.ਓ., ਏਸ਼ੀਅਨ, ਵਿਸ਼ਵ ਬੈਂਕ, ਬਰਿਕਸ ਤੇ ਐੱਸ.ਸੀ.ਓ. ਸ਼ਾਮਲ ਹਨ।

Related Articles

Stay Connected

0FansLike
3,873FollowersFollow
21,200SubscribersSubscribe
- Advertisement -spot_img

Latest Articles