#AMERICA

ਜੇਕਰ 2024 ਦੀਆਂ ਚੋਣਾਂ ਜਿੱਤਦੇ ਨੇ ਟਰੰਪ ਤਾਂ ਚੁੱਕਣਗੇ ਇਹ ਵੱਡਾ ਕਦਮ, ਪ੍ਰਵਾਸੀਆਂ ਨੂੰ ਲੱਗੇਗਾ ਝਟਕਾ

ਵਾਸ਼ਿੰਗਟਨ, 1 ਜੂਨ (ਪੰਜਾਬ ਮੇਲ)-  ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2024 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚਿਆਂ ਦੀ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦਾ ਸੰਕਲਪ ਲਿਆ ਹੈ। ਸੀ.ਬੀ.ਐੱਸ. ਨਿਊਜ਼ ਦੀਆਂ ਰਿਪੋਰਟਾਂ ਮੁਤਾਬਕ ਗ੍ਰਹਿ ਯੁੱਧ ਤੋਂ ਬਾਅਦ ਲਾਗੂ ਕੀਤੇ ਗਏ ਸੰਵਿਧਾਨ ਦੀ 14ਵੀਂ ਸੋਧ ਵਿਚ ਇਹ ਘੋਸ਼ਣਾ ਕੀਤੀ ਗਈ ਸੀ ਕਿ ਅਮਰੀਕਾ ਵਿੱਚ ਜਨਮੇ ਸਾਰੇ ਬੱਚੇ ਅਮਰੀਕਾ ਅਤੇ ਉਸ ਰਾਜ ਦੇ ਨਾਗਰਿਕ ਹਨ ਜਿੱਥੇ ਉਹ ਰਹਿੰਦੇ ਹਨ। ਟਰੰਪ ਨੇ  ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਵ੍ਹਾਈਟ ਹਾਊਸ ਵਿੱਚ ਜਨਵਰੀ 2025 ਵਿੱਚ ਪਹਿਲੇ ਦਿਨ ਇੱਕ ਕਾਰਜਕਾਰੀ ਆਦੇਸ਼ ਜਾਰੀ ਕਰਨਗੇ, ਜਿਸ ਵਿੱਚ ਸੰਘੀ ਸਰਕਾਰ ਨੂੰ ਨਿਰਦੇਸ਼ ਦਿੱਤਾ ਜਾਵੇਗਾ ਕਿ ਉਹ ਮਾਤਾ-ਪਿਤਾ ਸਮੇਤ ਉਨ੍ਹਾਂ ਬੱਚਿਆਂ ਨੂੰ ਨਾਗਰਿਕਤਾ ਤੋਂ ਵਾਂਝੇ ਕਰਨ ਜੋ ਅਮਰੀਕੀ ਨਾਗਰਿਕ ਨਹੀਂ ਹਨ ਜਾਂ ਕਾਨੂੰਨੀ ਤੌਰ ‘ਤੇ ਸਥਾਈ ਨਿਵਾਸੀ ਨਹੀਂ ਹਨ। ਸਾਬਕਾ ਰਾਸ਼ਟਰਪਤੀ ਨੇ ਕਿਹਾ, ”ਮੇਰੀ ਨੀਤੀ ਗੈਰ-ਕਾਨੂੰਨੀ ਪ੍ਰਵਾਸ ਨੂੰ ਜਾਰੀ ਰੱਖਣ ਦੇ ਉਤਸ਼ਾਹ ਨੂੰ ਰੋਕੇਗੀ, ਹੋਰ ਪ੍ਰਵਾਸੀਆਂ ਨੂੰ ਦੇਸ਼ ‘ਚ ਆਉਣ ਤੋਂ ਰੋਕੇਗੀ ਅਤੇ ਉਨ੍ਹਾਂ ਵਿਦੇਸ਼ੀਆਂ ਨੂੰ ਉਤਸ਼ਾਹਿਤ ਕਰੇਗੀ ਜਿਨ੍ਹਾਂ ਨੂੰ ਬਾਈਡੇਨ ਸਰਕਾਰ ਨੇ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਤੋਂ ਆਪਣੇ ਦੇਸ਼ ਵਾਪਸ ਜਾਣ ਲਈ ਮਜ਼ਬੂਰ ਕੀਤਾ।”

ਜਾਣਕਾਰੀ ਮੁਤਾਬਕ ਜੇਕਰ ਅਮਰੀਕਾ ‘ਚ ਰਹਿ ਰਹੇ ਕਿਸੇ ਗੈਰ-ਕਾਨੂੰਨੀ ਪ੍ਰਵਾਸੀ ਦੇ ਬੱਚੇ ਦਾ ਇੱਥੋਂ ਦੇ ਕਿਸੇ ਹਸਪਤਾਲ ‘ਚ ਜਨਮ ਹੁੰਦਾ ਹੈ ਤਾਂ ਉਨ੍ਹਾਂ ਦੇ ਬੱਚੇ ਨੂੰ ਜਨਮ ਤੋਂ ਹੀ ਅਮਰੀਕਾ ਦੀ ਸਥਾਈ ਨਾਗਰਿਕਤਾ ਮਿਲ ਜਾਂਦੀ ਹੈ, ਭਾਵੇਂ ਪ੍ਰਵਾਸੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਰਹਿ ਰਿਹਾ ਹੋਵੇ। ਅਮਰੀਕਾ ਵਿੱਚ ਜਨਮ ਅਧਿਕਾਰ ਨਾਗਰਿਕਤਾ ਸੰਵਿਧਾਨ ਦੀ 14ਵੀਂ ਸੋਧ ਤੋਂ ਬਾਅਦ ਲਾਗੂ ਕੀਤਾ ਗਿਆ ਸੀ।

Leave a comment