ਜੇਲ੍ਹਾਂ ’ਚ ਬੰਦ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਦੀ ਬਗ਼ੈਰ ਸ਼ਰਤ ਰਿਹਾਈ ਲਈ ਭਾਕਿਯੂ (ਏਕਤਾ ਉਗਰਾਹਾਂ) ਵਲੋਂ ਸੰਘਰਸ਼ ਦਾ ਐਲਾਨ

97
Share

ਟੱਲੇਵਾਲ, 11 ਜੂਨ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਿੰਡ ਭੋਤਨਾ ਦੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਏ। ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮੀਟਿੰਗ ਸਬੰਧੀ ਦੱਸਿਆ ਕਿ ਵਿਚਾਰ-ਚਰਚਾ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਭਾਜਪਾ ਦੀ ਮੋਦੀ ਹਕੂਮਤ ਵਲੋਂ ਹਿੰਦੂ ਫਾਸੀਵਾਦੀ ਨੀਤੀ ਤਹਿਤ ਝੂਠੇ ਮਨਘੜਤ ਕੇਸਾਂ ਵਿਚ ਸਾਲਾਂਬੱਧੀ ਜੇਲ੍ਹਾਂ ’ਚ ਡੱਕੇ ਬੇਦੋਸ਼ੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਦੇ ਹੱਕ ਵਿਚ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਦੀ ਬਗ਼ੈਰ ਸ਼ਰਤ ਰਿਹਾਈ ਲਈ 14 ਤੋਂ 19 ਜੂਨ ਤੱਕ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ।

Share