ਘੱਟ ਪੜ੍ਹਿਆ-ਲਿਖਿਆ ਪ੍ਰਧਾਨ ਮੰਤਰੀ ਦੇਸ਼ ਲਈ ਬੇਹੱਦ ਖ਼ਤਰਨਾਕ
ਨਵੀਂ ਦਿੱਲੀ, 7 ਅਪ੍ਰੈਲ (ਪੰਜਾਬ ਮੇਲ)- ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਦੇਸ਼ ਵਾਸੀਆਂ ਨੂੰ ਚਿੱਠੀ ਲਿਖ ਕੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਿਆ ਦੀ ਮਹੱਤਤਾ ਨੂੰ ਨਹੀਂ ਸਮਝਦੇ। ਸਿਸੋਦੀਆ ਦੀ ਚਿੱਠੀ ਨੂੰ ਟਵਿੱਟਰ ‘ਤੇ ਸਾਂਝਾ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ, ਮਨੀਸ਼ ਸਿਸੋਦੀਆ ਨੇ ਜੇਲ੍ਹ ‘ਚੋਂ ਦੇਸ਼ ਨੂੰ ਚਿੱਠੀ ਲਿਖੀ ਹੈ, ਘੱਟ ਪੜ੍ਹਿਆ ਲਿਖਿਆ ਪ੍ਰਧਾਨ ਮੰਤਰੀ ਦੇਸ਼ ਲਈ ਬਹੁਤ ਖਤਰਨਾਕ ਹੈ। ਮੋਦੀ ਜੀ ਵਿਗਿਆਨ ਦੀਆਂ ਗੱਲਾਂ ਨੂੰ ਨਹੀਂ ਸਮਝਦੇ। ਮੋਦੀ ਜੀ ਸਿੱਖਿਆ ਦੇ ਮਹੱਤਵ ਨੂੰ ਨਹੀਂ ਸਮਝਦੇ। ਪਿਛਲੇ ਕੁਝ ਸਾਲਾਂ ਵਿਚ (ਉਨ੍ਹਾਂ) 60,000 ਸਕੂਲ ਬੰਦ ਕਰ ਦਿੱਤੇ ਹਨ। ਭਾਰਤ ਦੀ ਤਰੱਕੀ ਲਈ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦਾ ਹੋਣਾ ਜ਼ਰੂਰੀ ਹੈ।’