#INDIA

ਜੇਲ੍ਹ ਵਿੱਚ ਆਤਮ-ਸਮਰਪਣ ਤੋਂ ਪਹਿਲਾਂ ਰਾਜਘਾਟ ਤੇ ਹਨੂਮਾਨ ਮੰਦਰ ਜਾਣਗੇ ਕੇਜਰੀਵਾਲ

ਨਵੀਂ ਦਿੱਲੀ,  2 ਜੂਨ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਰਾਜਘਾਟ ਵਿੱਚ ਮਹਾਤਮਾ ਗਾਂਧੀ  ਦੀ ਸਮਾਧੀ ’ਤੇ ਸ਼ਰਧਾਂਜਲੀ ਭੇਟ ਕਰਨ ਅਤੇ ਕਨਾਟ ਪਲੇਸ ਦੇ ਹਨੂਮਾਨ ਮੰਦਰ ਵਿੱਚ ਦਰਸ਼ਨ ਕਰਨ ਤੋਂ ਬਾਅਦ ਅੱਜ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕਰਨਗੇ। ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਕਰਨ ਵਾਸਤੇ ਸੁਪਰੀਮ ਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ’ਚ 10 ਮਈ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਪਾਈ ਇਕ ਪੋਸਟ ਵਿੱਚ ਕਿਹਾ, ‘‘ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਮੈਂ 21 ਦਿਨ ਚੋਣ ਪ੍ਰਚਾਰ ਵਾਸਤੇ ਬਾਹਰ ਆਇਆ। ਮਾਣਯੋਗ ਸੁਪਰੀਮ ਕੋਰਟ ਦਾ ਬਹੁਤ-ਬਹੁਤ ਧੰਨਵਾਦ।’’