ਵਾਸ਼ਿੰਗਟਨ, 5 ਅਕਤੂਬਰ (ਪੰਜਾਬ ਮੇਲ)- ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਕਿ ਜੇ.ਪੀ. ਮੋਰਗਨ ਦੇ ਸੀ.ਈ.ਓ. ਜੈਮੀ ਡਿਮਨ ਨੇ ਰਾਸ਼ਟਰਪਤੀ ਚੋਣ ਵਿਚ ਟਰੰਪ ਦਾ ਸਮਰਥਨ ਕੀਤਾ ਹੈ। ਹਾਲਾਂਕਿ, ਕੰਪਨੀ ਨੇ ਇੱਕ ਬਿਆਨ ਜਾਰੀ ਕਰਕੇ ਸਪੱਸ਼ਟ ਕਿਹਾ ਹੈ ਕਿ ਡਿਮਨ ਨੇ ਕਿਸੇ ਦਾ ਪੱਖ ਨਹੀਂ ਲਿਆ ਹੈ। ਦਰਅਸਲ, ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ‘ਤੇ ਜੈਮੀ ਡਿਮਨ ਦੀ ਤਸਵੀਰ ਪੋਸਟ ਕੀਤੀ ਸੀ, ਜਿਸ ਦੇ ਨਾਲ ਲਿਖਿਆ ਸੀ ਕਿ ‘ਜੇ.ਪੀ. ਮੋਰਗਨ ਦੇ ਸੀ.ਈ.ਓ. ਜੈਮੀ ਡਿਮਨ ਨੇ ਰਾਸ਼ਟਰਪਤੀ ਅਹੁਦੇ ਲਈ ਟਰੰਪ ਦਾ ਸਮਰਥਨ ਕੀਤਾ ਹੈ।’
ਹਾਲਾਂਕਿ, ਬਾਅਦ ਵਿਚ ਜੇ.ਪੀ. ਮੋਰਗਨ ਦੇ ਬੁਲਾਰੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਡਿਮਨ ਨੇ ਕਿਸੇ ਦਾ ਪੱਖ ਨਹੀਂ ਲਿਆ ਹੈ। ਉਹ ਰਿਪੋਰਟ ਝੂਠੀ ਹੈ। ਧਿਆਨਯੋਗ ਹੈ ਕਿ ਇਸ ਤੋਂ ਪਹਿਲਾਂ ਅਗਸਤ ਵਿਚ ਵੀ ਟਰੰਪ ਨੇ ਅਜਿਹੀ ਹੀ ਇੱਕ ਝੂਠੀ ਪੋਸਟ ਰਿਪੋਸਟ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਮਸ਼ਹੂਰ ਗਾਇਕਾ ਟੇਲਰ ਸਵਿਫਟ ਨੇ ਉਨ੍ਹਾਂ ਦਾ ਸਮਰਥਨ ਕੀਤਾ ਸੀ। ਹਾਲਾਂਕਿ ਬਾਅਦ ‘ਚ ਟੇਲਰ ਸਵਿਫਟ ਨੇ ਸਪੱਸ਼ਟ ਕਿਹਾ ਕਿ ਉਸ ਨੇ ਟਰੰਪ ਦਾ ਸਮਰਥਨ ਨਹੀਂ ਕੀਤਾ, ਸਗੋਂ ਉਸ ਨੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਦਾ ਸਮਰਥਨ ਕੀਤਾ।
ਜੇ.ਪੀ. ਮੋਰਗਨ ਦੇ ਸੀ.ਈ.ਓ. ਦਾ ਟਰੰਪ ਦਾ ਸਮਰਥਨ ਕਰਨ ਦਾ ਦਾਅਵਾ ਝੂਠ ਨਿਕਲਿਆ
