#PUNJAB

ਜੈਕਾਰਿਆਂ ਦੀ ਗੂੰਜ ਨਾਲ ਬਾਬੇ ਨਾਨਕ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ। ਉਨ੍ਹਾਂ ਨਾਲ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ, ਜਨਰਲ ਪ੍ਰਬੰਧਕ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ ਅਤੇ ਇੰਚਾਰਜ  ਮਲਕੀਤ ਸਿੰਘ ਬਹਿੜਵਾਲ ਗਏ ਹਨ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।