12.9 C
Sacramento
Sunday, September 24, 2023
spot_img

ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਸਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 26 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਅੱਜ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਸ. ਕੇਵਲ ਸਿੰਘ ਬਾਦਲ, ਸ. ਹਰਵਿੰਦਰ ਸਿੰਘ ਖਾਲਸਾ, ਓ.ਐੱਸ.ਡੀ. ਸ. ਸਤਬੀਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹੋਏ। ਇਕੱਤਰਤਾ ‘ਚ 21 ਫ਼ਰਵਰੀ 2024 ਨੂੰ ਜੈਤੋ ਦੇ ਮੋਰਚੇ ਦੀ ਮਨਾਈ ਜਾ ਰਹੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 21 ਫ਼ਰਵਰੀ 2024 ਨੂੰ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ 12 ਸਤੰਬਰ 2023 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। 13 ਸਤੰਬਰ ਨੂੰ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਅਤੇ ਰਾਤ ਨੂੰ ਗੁਰਮਤਿ ਸਮਾਗਮ ਹੋਵੇਗਾ। ਇਸੇ ਤਰ੍ਹਾਂ 14 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਗੇ।
ਭਾਈ ਗਰੇਵਾਲ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਜੈਤੋ ਦੇ ਮੋਰਚੇ ਵਿਚ ਸ਼ਹੀਦ ਹੋਏ ਸਿੰਘਾਂ ਦੇ ਜੀਵਨ ‘ਤੇ ਅਧਾਰਿਤ ਚਿੱਤਰਕਲਾ ਵਰਕਸ਼ਾਪ ਰਾਹੀਂ ਤਸਵੀਰਾਂ ਦੀ ਇਕ ਐਲਬਮ (ਜੈਤੋ ਦੇ ਮੋਰਚੇ ਦੀ ਖੂਨੀ ਗਾਥਾ) ਤਿਆਰ ਕਰਵਾਉਣ ਬਾਰੇ ਵਿਚਾਰ ਕੀਤੀ ਗਈ ਹੈ, ਜਿਸ ਦਾ ਕਾਰਜ ਸ. ਹਰਵਿੰਦਰ ਸਿੰਘ ਖਾਲਸਾ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ/ਕਾਲਜਾਂ ਵਿਚ ਵਿਦਿਆਰਥੀਆਂ ਦੇ ਭਾਸ਼ਣ, ਚਿਤਰਕਲਾ, ਕਵੀਸ਼ਰੀ, ਢਾਡੀ ਅਤੇ ਕਵਿਤਾ ਆਦਿ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਬੰਧੀ ਸੰਗਤਾਂ ਅੰਦਰ ਜਾਗਰੂਕਤਾ ਲਈ ਵੱਖ-ਵੱਖ ਪਿੰਡਾਂ ਅੰਦਰ ਵੀ ਧਾਰਮਿਕ ਦੀਵਾਨਾਂ ਦੀ ਲੜੀ ਚਲਾਈ ਜਾਵੇਗੀ। ਇਸ ਮੌਕੇ ਇੰਚਾਰਜ ਸ. ਕਰਤਾਰ ਸਿੰਘ, ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਮੈਨੇਜਰ ਸ. ਸੁਖਰਾਜ ਸਿੰਘ ਆਦਿ ਹਾਜ਼ਰ ਸਨ।

Related Articles

Stay Connected

0FansLike
3,871FollowersFollow
21,200SubscribersSubscribe
- Advertisement -spot_img

Latest Articles