#AMERICA

ਜੋਅ ਬਾਇਡਨ ਦੇ ਰਾਸ਼ਟਰਪਤੀ ਵਜੋਂ ਦੂਜੇ ਕਾਰਜਕਾਲ ਲਈ ਚੋਣ ਲੜਨ ਦੇ ਜਿਲ ਬਾਇਡਨ ਨੇ ਦਿੱਤਾ ਸੰਕੇਤ

ਵਾਸ਼ਿੰਗਟਨ, 25 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਪਹਿਲੀ ਮਹਿਲਾ ਨਾਗਰਿਕ (ਰਾਸ਼ਟਰਪਤੀ ਦੀ ਪਤਨੀ) ਜਿਲ ਬਾਇਡਨ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਰਾਸ਼ਟਰਪਤੀ ਜੋਅ ਬਾਇਡਨ ਦੂਜੇ ਕਾਰਜਕਾਲ ਲਈ ਚੋਣ ਲੜਨਗੇ। ਉਨ੍ਹਾਂ ਨੇ ਐਸੋਸੀਏਟਡ ਪ੍ਰੈ¤ਸ ਨੂੰ ਇਕ ਵਿਸ਼ੇਸ਼ ਇੰਟਰਵਿਊ ਵਿਚ ਇਹ ਸੰਕੇਤ ਦਿੱਤਾ। ਵੈਸੇ, ਜੋਅ ਬਾਇਡਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਦੁਬਾਰਾ ਰਾਸ਼ਟਰਪਤੀ ਚੋਣ ਲੜਨ ਦਾ ਇਰਾਦਾ ਰੱਖਦੇ ਹਨ ਪਰ ਉਨ੍ਹਾਂ ਨੇ ਅਜੇ ਤੱਕ ਅਧਿਕਾਰਤ ਤੌਰ ’ਤੇ ਇਸ ਦਾ ਐਲਾਨ ਨਹੀਂ ਕੀਤਾ ਹੈ।
ਹਾਲਾਂਕਿ ਉਨ੍ਹਾਂ ਨੇ ਇਨ੍ਹਾਂ ਸਵਾਲਾਂ ’ਤੇ ਜ਼ਿਆਦਾ ਧਿਆਨ ਨਹੀਂ ਦਿੱਤਾ ਕਿ ਕੀ ਉਹ ਰਾਸ਼ਟਰਪਤੀ ਦੇ ਅਹੁਦੇ ’ਤੇ ਬਣੇ ਰਹਿਣ ਲਈ ਬਹੁਤ ਬਜ਼ੁਰਗ ਹੋ ਗਏ ਹਨ। ਉਹ ਆਪਣੇ ਦੂਜੇ ਕਾਰਜਕਾਲ ਦੇ ਅੰਤ ਤੱਕ 86 ਸਾਲ ਦੇ ਹੋ ਜਾਣਗੇ। ਜਿਲ ਬਾਇਡਨ ਨੇ ਕਿਹਾ, ‘‘ਉਹ (ਜੋਅ ਬਾਇਡਨ) ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੀ ਯਾਤਰਾ ਪੂਰੀ ਨਹੀਂ ਕੀਤੀ।’’ ਜਿਲ ਬਾਇਡਨ ਅਫਰੀਕਾ ਦੀ 5 ਦਿਨਾ ਯਾਤਰਾ ਦੇ ਦੂਜੇ ਅਤੇ ਆਖਰੀ ਪੜਾਅ ’ਤੇ ਨੈਰੋਬੀ ਵਿਚ ਸੀ। ਜਿਲ ਬਾਈਡੇਨ ਨੇ ਕਿਹਾ, ‘‘ਤੁਹਾਡੇ ਵਿਸ਼ਵਾਸ ਕਰਨ ਲਈ ਉਨ੍ਹਾਂ ਨੂੰ ਕਿੰਨੀ ਵਾਰ ਕਹਿਣਾ ਪਏਗਾ।’’
ਬਾਇਡਨ ਦੇ ਸਹਿਯੋਗੀਆਂ ਦਾ ਕਹਿਣਾ ਹੈ ਕਿ ਪਹਿਲੇ ਫੰਡ ਰੇਜ਼ਿੰਗ ਦੌਰ ਦੀ ਸਮਾਪਤੀ ਤੋਂ ਬਾਅਦ ਅਪ੍ਰੈਲ ਵਿਚ ਐਲਾਨ ਕੀਤਾ ਜਾ ਸਕਦਾ ਹੈ। ਕਿਹਾ ਜਾਂਦਾ ਹੈ ਕਿ ਰਾਸ਼ਟਰਪਤੀ ਬਾਇਡਨ ਦੇ ਭਵਿੱਖ ਦੇ ਪ੍ਰੋਗਰਾਮ ਦੇ ਸੰਦਰਭ ਵਿਚ ਪਹਿਲੀ ਮਹਿਲਾ ਦੀ ਮਹੱਤਵਪੂਰਨ ਭੂਮਿਕਾ ਹੈ। ਜਿਲ ਬਾਇਡਨ ਨੇ ਹੱਸਦਿਆਂ ਕਿਹਾ, ‘‘(ਇਸੇ ਲਈ) ਕਿਉਂਕਿ ਮੈਂ ਉਨ੍ਹਾਂ ਦੀ ਪਤਨੀ ਹਾਂ।’’ ਹਾਲਾਂਕਿ ਉਨ੍ਹਾਂ ਨੇ ਇਸ ਸਵਾਲ ਤੋਂ ਕਿਨਾਰਾ ਕਰ ਲਿਆ ਕਿ ਕੀ ਦੁਬਾਰਾ ਚੋਣ ਲੜਨੀ ਹੈ, ਉਸ ਦਾ ਫ਼ੈਸਲਾ ਮਹੱਤਵਪੂਰਨ ਹੋਵੇਗਾ।

 

Leave a comment