ਜੋਅ ਬਾਇਡਨ ਵੱਲੋਂ ਐੱਚ-1ਬੀ ਵੀਜਾ ਪ੍ਰਣਾਲੀ ‘ਚ ਸੁਧਾਰ ਕਰਨ ਦਾ ਵਾਅਦਾ

242
ਰਾਸ਼ਟਰਪਤੀ ਜੋਅ ਬਾਇਡਨ।
Share

ਵਾਸ਼ਿੰਗਟਨ, 19 ਅਗਸਤ (ਪੰਜਾਬ ਮੇਲ)-  ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋਅ ਬਾਇਡਨ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਚੋਣ ਜਿੱਤਦੇ ਹਨ ਤਾਂ ਐੱਚ-1ਬੀ ਵੀਜਾ ਪ੍ਰਣਾਲੀ ਵਿਚ ਸੁਧਾਰ ਕਰਣਗੇ। ਉਨ੍ਹਾਂ ਦੇ ਪ੍ਰਚਾਰ ਅਭਿਆਨ ਵਿਚ ਕਿਹਾ ਗਿਆ ਹੈ ਕਿ ਜੇਕਰ ਨਵੰਬਰ ਦੀਆਂ ਆਮ ਚੋਣਾਂ ‘ਚ ਉਨ੍ਹਾਂ ਨੂੰ ਸਫਲਤਾ ਮਿਲਦੀ ਹੈ, ਤਾਂ ਉਹ ਗ੍ਰੀਨ ਕਾਰਡ ਲਈ ਦੇਸ਼ਾਂ ਦੇ ਕੋਟੇ ਨੂੰ ਵੀ ਖ਼ਤਮ ਕਰ ਦੇਣਗੇ। ਮੰਨਿਆ ਜਾ ਰਿਹਾ ਹੈ ਕਿ ਜੋਅ ਬਾਇਡਨ ਨੇ ਪ੍ਰਭਾਵਸ਼ਾਲੀ ਭਾਰਤੀ-ਅਮਰੀਕੀ ਭਾਈਚਾਰੇ ਨੂੰ ਲੁਭਾਉਣ ਲਈ ਇਹ ਵਾਅਦੇ ਕੀਤੇ ਹਨ। ਐੱਚ-1ਬੀ ਵੀਜਾ ਗੈਰ-ਇਮੀਗ੍ਰੇਸ਼ਨ ਵੀਜ਼ਾ ਹੈ। ਇਸ ਜ਼ਰੀਏ ਅਮਰੀਕੀ ਕੰਪਨੀਆਂ ਮੁਹਾਰਤ ਵਾਲੇ ਅਹੁਦਿਆਂ ‘ਤੇ ਵਿਦੇਸ਼ੀ ਪੇਸ਼ੇਵਰਾਂ ਦੀ ਨਿਯੁਕਤੀ ਕਰ ਸਕਦੀਆਂ ਹਨ। ਕੰਪਨੀਆਂ ਹਰ ਸਾਲ ਭਾਰਤ ਅਤੇ ਚੀਨ ਦੇ ਹਜ਼ਾਰਾਂ ਪੇਸ਼ੇਵਰਾਂ ਦੀ ਨਿਯੁਕਤੀ ਇਸ ਵੀਜ਼ਾ ਜ਼ਰੀਏ ਕਰਦੀਆਂ ਹੈ। ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਨੀਵਾਰ ਨੂੰ ਭਾਰਤੀ-ਅਮਰੀਕੀਆਂ ‘ਤੇ ਜਾਰੀ ਇਕ ਨੀਤੀ ਦਸਤਾਵੇਜ਼ ‘ਚ ਜੋਅ ਬਾਇਡਨ ਦੇ ਪ੍ਰਚਾਰ ਅਭਿਆਨ ‘ਚ ਪਰਿਵਾਰ ਆਧਾਰਿਤ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਸਮਰਥਨ ਦੇਣ ਅਤੇ ਧਾਰਮਿਕ ਵਰਕ ਵੀਜ਼ਾ ਦੀ ਪ੍ਰਕਿਰਿਆ ਨੂੰ ਸੁਮੇਲ ਬਣਾਉਣ ਦਾ ਵੀ ਵਾਅਦਾ ਕੀਤਾ ਗਿਆ ਹੈ। ਬਿਡੇਨ ਨੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਨਫ਼ਰਤ ਨੂੰ ਰੋਕਣ ਲਈ ਵੀ ਕਦਮ ਚੁੱਕੇਗਾ। ਨਾਲ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਨੂੰ ਵੀ ਦੂਰ ਕਰੇਗਾ।  ਵਿੰਭਿਨਤਾ ਅਤੇ ਭਾਰਤੀ-ਅਮਰੀਕੀਆਂ ਦੇ ਯੋਗਦਾਨ ਨੂੰ ਸਨਮਾਨ ਦਿਵਾਏਗਾ। ਇਹ ਪਹਿਲਾ ਮੌਕਾ ਹੈ ਕਿ ਡੈਮੋਕਰੇਟ ਦੇ ਕਿਸੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੇ ਭਾਰਤੀ-ਅਮਰੀਕੀਆਂ ‘ਤੇ ਵਿਸ਼ੇਸ਼ ਰੂਪ ਨਾਲ ਕੋਈ ਨੀਤੀ ਦਸਤਾਵੇਜ਼ ਪੇਸ਼ ਕੀਤਾ ਹੈ।


Share