ਜੰਮੂ-ਕਸ਼ਮਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਮਾਰੇ ਗਏ 5 ਅੱਤਵਾਦੀ

319
Share

ਸ੍ਰੀਨਗਰ, 7 ਜੂਨ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿੱਚ ਪੰਜ ਅੱਤਵਾਦੀ ਮਾਰੇ ਗਏ ਹਨ ਤੇ ਹੋਰ ਅਤਿਵਾਦੀ ਸੁਰੱਖਿਆ ਦਸਤਿਆਂ ਦੇ ਘੇਰੇ ਵਿੱਚ ਹਨ। ਪੱਥਰਬਾਜ਼ਾਂ ਨੂੰ ਰੋਕਣ ਲਈ ਹੋਰ ਪੁਲੀਸ ਬਲ ਤਾਇਨਾਤ ਕਰ ਦਿੱਤੇ ਗਏ ਹਨ ਤੇ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਰੇਬਨ ਖੇਤਰ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਸ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।


Share