ਜੰਮੂ-ਕਸ਼ਮੀਰ ’ਚ ਲੱਗੇ ਭੂਚਾਲ ਦੇ ਝਟਕੇ

147
Share

ਸ੍ਰੀਨਗਰ, 5 ਫਰਵਰੀ (ਪੰਜਾਬ ਮੇਲ)- ਜੰਮੂ-ਕਸ਼ਮੀਰ ’ਚ ਅੱਜ ਭੂਚਾਲ ਆਇਆ। ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 5.7 ਨਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਉਸ ਨੇ ਦੱਸਿਆ ਕਿ ਸਵੇਰੇ 9:45 ਵਜੇ ਆਏ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ-ਤਜ਼ਾਕਿਸਤਾਨ ਸਰਹੱਦ ’ਤੇ ਸੀ। ਜੰਮੂ-ਕਸ਼ਮੀਰ ’ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਦੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ।

Share