ਜੰਮੂ-ਕਸ਼ਮੀਰ ‘ਚ ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ

619
Share

ਨਵੀਂ ਦਿੱਲੀ, 26 ਜੁਲਾਈ (ਪੰਜਾਬ ਮੇਲ)-ਸੁਰੱਖਿਆ ਏਜੰਸੀਆਂ ਵੱਲੋਂ ਜੰਮੂ-ਕਸ਼ਮੀਰ ‘ਚ ਵੱਡੀ ਅੱਤਵਾਦੀ ਵਾਰਦਾਤ ਦੀ ਰਿਪੋਰਟ ਹੈ। ਪੰਜ ਅਗਸਤ ਨੂੰ ਧਾਰਾ 370 ਤੇ 35A ਹਟਾਏ ਜਾਣ ਦੀ ਪਹਿਲੀ ਵਰ੍ਹੇਗੰਢ ‘ਤੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ ‘ਚ ਹਨ।
ਇਸ ਰਿਪੋਰਟ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਜੰਮੂ-ਕਸ਼ਮੀਰ ਨਾਲ ਜੁੜੇ ਕੇਂਦਰੀ ਸੁਰੱਖਿਆ ਏਜੰਸੀ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ISI ਵੱਲੋਂ ਜੰਮੂ-ਕਸ਼ਮੀਰ ‘ਚ ਸਰਗਰਮ ਅੱਤਵਾਦੀਆਂ ‘ਤੇ ਪੰਜ ਅਗਸਤ ਨੂੰ ਕੁਝ ਵੱਡਾ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਖੁਫੀਆ ਇਨਪੁੱਟ ਮਿਲੇ ਹਨ।


Share