ਜੰਮੂ ਕਸ਼ਮੀਰ ਦੇ ਉਪ ਰਾਜਪਾਲ ਦੇ ਸਲਾਹਕਾਰ ਕੇ.ਕੇ. ਸ਼ਰਮਾ ਨੇ ਦਿੱਤਾ ਅਸਤੀਫ਼ਾ

488
Share

ਰਾਜ ਚੋਣ ਕਮਿਸ਼ਨਰ ਵਜੋਂ ਹੋਏ ਨਿਯੁਕਤ
ਸ੍ਰੀਨਗਰ, 30 ਅਕਤੂਬਰ (ਪੰਜਾਬ ਮੇਲ)- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੇ ਸਲਾਹਕਾਰ ਕੇਕੇ ਸ਼ਰਮਾ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਉਨ੍ਹਾਂ ਨੂੰ ਰਾਜ ਚੋਣ ਕਮਿਸ਼ਨਰ ਨਿਯੁਕਤ ਕਰ ਦਿੱਤਾ ਗਿਆ ਹੈ। ਸਰਕਾਰ ਦੇ ਬੁਲਾਰੇ ਰੋਹਿਤ ਕਾਂਸਲ ਨੇ ਟਵੀਟ ਵਿੱਚ ਕਿਹਾ, ਕੇਕੇ ਸ਼ਰਮਾ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਸਲਾਹਕਾਰ ਵਜੋਂ ਅਸਤੀਫਾ ਦੇ ਦਿੱਤਾ ਤੇ ਹੁਣ ਉਹ ਰਾਜ ਚੋਣ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ ਹਨ।’ ਸ੍ਰੀ ਸ਼ਰਮਾ ਅਰੁਣਾਚਲ ਪ੍ਰਦੇਸ਼, ਗੋਆ ਅਤੇ ਮਿਜ਼ੋਰਮ ਕੇਂਦਰ ਸ਼ਾਸਤ ਪ੍ਰਦੇਸ਼ (ਏਜੀਐਮਯੂਟੀ) ਕੇਡਰ ਦੇ 1983 ਬੈੱਚ ਦੇ ਆਈਏਐੱਸ ਅਧਿਕਾਰੀ ਹਨ। ਉਨ੍ਹਾਂ ਨੂੰ ਪਿਛਲੇ ਸਾਲ ਨਵੰਬਰ ਵਿੱਚ ਉਪ ਰਾਜਪਾਲ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਤਕਰੀਬਨ 30 ਸਾਲਾਂ ਦੇ ਆਪਣੇ ਸੇਵਾ ਜੀਵਨ ਦੌਰਾਨ ਉਹ ਵੱਖ-ਵੱਖ ਅਹੁਦਿਆਂ ‘ਤੇ ਰਹੇ ਹਨ।


Share