#INDIA

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ‘ਤੇ ਘੁਸਪੈਠ ਕੀਤੀ ਨਾਕਾਮ

ਸ੍ਰੀਨਗਰ, 5 ਅਪ੍ਰੈਲ (ਪੰਜਾਬ ਮੇਲ)- ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਘੁਸਪੈਠ ਨੂੰ ਨਾਕਾਮ ਕਰਦਿਆਂ ਅੱਤਵਾਦੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਫੌਜ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਉੜੀ ਖੇਤਰ ਵਿਚ ਸਬੁਰਾ ਨਾਲਾ ਰੁਸਤਮ ਵਿਚ ਕੰਟਰੋਲ ਰੇਖਾ ਦੇ ਨਾਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ‘ਤੇ ਘੁਸਪੈਠੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ ਅਤੇ ਇਸ ਕਾਰਵਾਈ ‘ਚ ਅੱਤਵਾਦੀ ਮਾਰਿਆ ਗਿਆ।