ਡੋਡਾ/ਜੰਮੂ, 10 ਜੁਲਾਈ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਸਵੇਰੇ 4.9 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨ.ਸੀ.ਐੱਸ.) ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਸਵੇਰੇ 5.38 ਵਜੇ ਆਇਆ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਐੱਨ.ਸੀ.ਐੱਸ. ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਡੋਡਾ ਖੇਤਰ ਵਿਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ।