#PUNJAB

ਜੱਗੂ ਭਗਵਾਨਪੁਰੀਆ ਦਾ ਸਾਥੀ ਨੌਂ ਪਿਸਤੌਲਾਂ ਸਣੇ ਗ੍ਰਿਫ਼ਤਾਰ

ਰੂਪਨਗਰ, 19 ਫਰਵਰੀ (ਪੰਜਾਬ ਮੇਲ)- ਪੁਲੀਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਵਿਸ਼ਾਲ ਵਰਮਾ ਨੂੰ ਨੌਂ ਪਿਸਤੌਲਾਂ ਅਤੇ 20 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਨੀਅਰ ਪੁਲੀਸ ਕਪਤਾਨ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸੀਆਈੲੇ ਦੀ ਟੀਮ ਵੱਲੋਂ  ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਵਿਸ਼ਾਲ ਵਰਮਾ ਵਾਸੀ ਹੁਸ਼ਿਆਰਪੁਰ ਨੂੰ ਨੌਂ ਪਿਸਤੌਲਾਂ ਅਤੇ 20 ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਸ਼ਾਲ ਵਰਮਾ ਨੇ ਪਹਿਲਾਂ ਵੀ ਵੱਡੇ ਪੱਧਰ ਉੱਤੇ ਹਥਿਆਰਾਂ ਦੀ ਸਪਲਾਈ ਕੀਤੀ ਸੀ ਪਰ ਉਹ ਪੁਲੀਸ ਦੇ ਹੱਥ ਨਹੀਂ ਆਇਆ ਸੀ। ਉਹ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੱਡੇ ਪੱਧਰ ’ਤੇ ਕਰ ਰਿਹਾ ਸੀ ਤੇ ਉਸ ਖ਼ਿਲਾਫ਼ ਥਾਣਾ ਬੁੱਲੇਵਾਲ ਹੁਸ਼ਿਆਰਪੁਰ ਵਿੱਚ ਵੀ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ  ਦੌਰਾਨ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Leave a comment