#PUNJAB

ਜੱਸੀ ਖੰਗੂੜਾ ਨੇ ਕਾਂਗਰਸ ‘ਚ ਸ਼ਾਮਲ ਹੋ ਕੇ ਘਰ ਵਾਪਸੀ ਕੀਤੀ

ਚੰਡੀਗੜ੍ਹ, 8 ਮਈ (ਪੰਜਾਬ ਮੇਲ)- ਕਾਂਗਰਸ ਤੋਂ ਵਿਧਾਇਕ ਰਹਿ ਚੁੱਕੇ ਜੱਸੀ ਖੰਗੂੜਾ ਨੇ ‘ਆਪ’ ਤੋਂ ਅਸਤੀਫ਼ਾ ਦੇ ਕੇ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ‘ਚ ਕਾਂਗਰਸ ‘ਚ ਵਾਪਸੀ ਕੀਤੀ, ਜਿਸ ‘ਚ ਯਾਦਵ ਨੇ ਕਿਹਾ ਕਿ ਜੱਸੀ ਖੰਗੂੜਾ ਪਹਿਲਾਂ ਵੀ ਵਿਧਾਇਕ ਸਨ। ਪਿਛਲੇ ਕੁੱਝ ਸਮੇਂ ਤੋਂ ਉਹ ਕੁੱਝ ਨਿੱਜੀ ਕਾਰਨਾਂ ਕਰਕੇ ਸਿਆਸਤ ਤੋਂ ਦੂਰ ਰਹੇ ਅਤੇ ਹੁਣ ਉਹ ‘ਆਪ’ ਨੂੰ ਅਲਵਿਦਾ ਕਹਿ ਕੇ ਵਾਪਸ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਲੋਕ ਸਭਾ ਚੋਣਾਂ ‘ਚ ਅਹਿਮ ਭੂਮਿਕਾ ਨਿਭਾਉਣਗੇ। ਕਾਂਗਰਸ ‘ਚ ਵਾਪਸ ਆਉਣ ‘ਤੇ ਖੰਗੂੜਾ ਨੇ ਕਿਹਾ ਕਿ ਮੈਨੂੰ ਟਿਕਟ ਦਾ ਲਾਲਚ ਨਹੀਂ ਹੈ, ਕਾਂਗਰਸ ਛੱਡਣਾ ਮੇਰੀ ਗਲਤੀ ਸੀ।