ਜੱਸੀ ਖੰਗੂੜਾ ਨੇ ਕਾਂਗਰਸ ਨਾਲ 20 ਸਾਲ ਪੁਰਾਣਾ ਨਾਤਾ ਤੋੜਿਆ

129
Share

-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ
ਚੰਡੀਗੜ੍ਹ, 31 ਜਨਵਰੀ (ਪੰਜਾਬ ਮੇਲ)- ਪੰਜਾਬ ’ਚ ਵਿਧਾਨ ਸਭਾ ਚੋਣਾਂ ਨੇੜੇ ਪੁੱਜ ਗਈ ਹਨ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਵੀ ਜਾਰੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ ਨਾਲ ਜੁੜੇ 20 ਸਾਲ ਪੁਰਾਣਾ ਨਾਤਾ ਤੋੜ ਲਿਆ ਅਤੇ ਆਪਣੇ ਪਿਤਾ ਦੇ ਨਾਲ ਅਸਤੀਫ਼ਾ ਦੇ ਦਿੱਤਾ।
ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫ਼ੇ ਵਿਚ ਉਨ੍ਹਾਂ ਲਿਖਿਆ ਕਿ ਉਹ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਤੇ ਉਨ੍ਹਾਂ ਦੇ ਪਿਤਾ ਨੇ ਵੀ 60 ਸਾਲਾਂ ਤੱਕ ਪਾਰਟੀ ਦਾ ਸਾਥ ਨਿਭਾਇਆ ਤੇ ਉਹ ਵੀ ਉਨ੍ਹਾਂ ਨਾਲ ਪਾਰਟੀ ਛੱਡ ਰਹੇ ਹਨ।

Share