25.9 C
Sacramento
Wednesday, October 4, 2023
spot_img

ਟਰੂਡੋ ਨੇ ਪੰਜਾਬ ਮੂਲ ਦੇ ਦੋ ਸੰਸਦ ਮੈਂਬਰਾਂ ਨੂੰ ਬਣਾਇਆ ਸੰਸਦੀ ਸਕੱਤਰ

ਟੋਰਾਂਟੋ, 19 ਸਤੰਬਰ (ਪੰਜਾਬ ਮੇਲ)- ਕੈਨੇਡਾ ਦੀ ਸੱਤਾ ਵਿਚ ਪੰਜਾਬੀ ਕਾਬਜ਼ ਹੁੰਦੇ ਦਿਖਾਈ ਦੇ ਰਹੇ ਹਨ। ਕੈਨੇਡਾ ਵਿਚ ਪਿਛਲੇ ਹਫ਼ਤੇ ਪੰਜਾਬੀ ਮੂਲ ਦੇ ਨੇਤਾਵਾਂ ਨੂੰ ਮੰਤਰੀ ਬਣਾਏ ਜਾਣ ਤੋਂ ਬਾਅਦ ਇਸ ਹਫ਼ਤੇ ਪੰਜਾਬੀ ਮੂਲ ਦੇ ਦੋ ਸੰਸਦ ਮੈਂਬਰਾਂ ਨੂੰ ਸੰਸਦੀ ਸਕੱਤਰ ਬਣਾਇਆ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟੂਡੋ ਵੱਲੋਂ ਐਲਾਨੀ ਗਈ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਵਿਚ ਸਰੀ ਸੈਂਟਰਲ ਤੋਂ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਸੰਸਦੀ ਸਕੱਤਰ ਅਤੇ ਐਸੋਸੀਏਟ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਬਰੈਂਪਟਨ ਦੇ ਸੰਸਦ ਮੈਂਬਰ ਮਨਿੰਦਰ ਸਿੱਧ ਨੂੰ ਨਿਰਯਾਤ ਪ੍ਰਮੋਸ਼ਨ, ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਦਾ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ।
ਕੈਨੇਡਾ ਦੀ ਵਿਗੜਦੀ ਆਰਥਿਕ ਸਥਿਤੀ ਦੇ ਵਿਚਕਾਰ, ਪੀ.ਐੱਮ. ਟਰੂਡੋ ਕੈਨੇਡਾ ਦੀ ਆਰਥਿਕਤਾ ਨੂੰ ਬਚਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਹਾਲਾਂਕਿ ਕੈਨੇਡਾ ਵਿਚ ਮਹਿੰਗਾਈ ਵਿਚ ਕੁਝ ਗਿਰਾਵਟ ਆਈ ਹੈ, ਪਰ ਇਹ ਅਜੇ ਵੀ ਆਪਣੇ ਉੱਚੇ ਪੱਧਰਾਂ ‘ਤੇ ਬਣੀ ਹੋਈ ਹੈ। ਨਵੀਂ ਟੀਮ ਨੂੰ ਮਹਿੰਗਾਈ ਘਟਾਉਣ ਅਤੇ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰਨ ‘ਤੇ ਧਿਆਨ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪਿਛਲੇ ਹਫ਼ਤੇ 6 ਸਤੰਬਰ ਨੂੰ ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੰਜਾਬ ਮੂਲ ਦੇ ਤਿੰਨ ਲੀਡਰਾਂ ਨੂੰ ਮੰਤਰੀ ਬਣਾਇਆ ਗਿਆ ਸੀ। ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਇਕ ਮੰਤਰੀ ਦੇ ਅਸਤੀਫੇ ਕਾਰਨ ਕੀਤਾ ਗਿਆ। ਮੰਤਰੀ ਬਣਨ ਵਾਲਿਆਂ ਵਿਚ ਮੋਗਾ, ਪੰਜਾਬ ਵਿਚ ਪੈਦਾ ਹੋਏ 47 ਸਾਲਾ ਪਰਮ ਗਿੱਲ, 30 ਸਾਲਾ ਪ੍ਰਭਮੀਤ ਸਰਕਾਰੀਆ ਅਤੇ ਜਲੰਧਰ ਦੇ ਬਿਲਗਾ ਦੀ ਰਹਿਣ ਵਾਲੀ ਨੀਨਾ ਤਾਂਗੜੀ ਸ਼ਾਮਲ ਹਨ। ਪ੍ਰਭਮੀਤ ਸਰਕਾਰੀਆ ਨੂੰ ਤਰੱਕੀ ਦੇ ਕੇ ਖਜ਼ਾਨਾ ਬੋਰਡ ਦਾ ਚੇਅਰਮੈਨ ਬਣਾਇਆ ਗਿਆ। ਹੁਣ ਉਹ ਓਨਟਾਰੀਓ ਸੂਬੇ ਦੇ ਟਰਾਂਸਪੋਰਟ ਮੰਤਰੀ ਹੋਣਗੇ। ਉਹ ਓਨਟਾਰੀਓ ਵਿਚ ਦਸਤਾਰ ਸਜਾਉਣ ਵਾਲੇ ਪਹਿਲੇ ਸਿੱਖ ਕੈਬਨਿਟ ਮੰਤਰੀ ਹਨ। ਸਰਕਾਰੀਆ ਦੇ ਮਾਤਾ-ਪਿਤਾ 1980 ਦੇ ਦਹਾਕੇ ਵਿਚ ਉੱਥੇ ਆ ਕੇ ਵੱਸ ਗਏ ਸਨ। ਮੋਗਾ ਦੇ ਰਹਿਣ ਵਾਲੇ ਪਰਮ ਗਿੱਲ ਨੂੰ ਨਾਗਰਿਕਤਾ ਅਤੇ ਸੱਭਿਆਚਾਰਕ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ। ਉਹ ਛੋਟੀ ਉਮਰ ਵਿਚ ਕੈਨੇਡਾ ਚਲਾ ਗਿਆ ਸੀ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles