#AMERICA

ਟਰੰਪ ਦੇ ਰਿਜ਼ੋਰਟ ‘ਚ ਘੁਸਪੈਠ ਦੀ ਕੋਸ਼ਿਸ਼: ਸੁਰੱਖਿਆ ਏਜੰਟਾਂ ਵੱਲੋਂ ਹਮਲਾਵਰ ਢੇਰ!

ਫਲੋਰੀਡਾ, 23 ਫਰਵਰੀ (ਪੰਜਾਬ ਮੇਲ)- ਅਮਰੀਕੀ ਸੀਕਰੇਟ ਸਰਵਿਸ ਦੇ ਏਜੰਟਾਂ ਨੇ ਐਤਵਾਰ ਨੂੰ ਫਲੋਰੀਡਾ ਸਥਿਤ ਮਾਰ-ਏ-ਲਾਗੋ ਵਿਚ ਇੱਕ ਵੱਡੀ ਕਾਰਵਾਈ ਕਰਦਿਆਂ 20 ਸਾਲਾ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਨੌਜਵਾਨ ਸੁਰੱਖਿਆ ਘੇਰਾ ਤੋੜ ਕੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਿਜ਼ੋਰਟ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੱਸਣਯੋਗ ਹੈ ਕਿ ਜਿਸ ਥਾਂ ‘ਤੇ ਇਹ ਘਟਨਾ ਵਾਪਰੀ, ਉੱਥੇ ਰਾਸ਼ਟਰਪਤੀ ਟਰੰਪ ਦਾ ਨਿੱਜੀ ਨਿਵਾਸ ਹੈ। ਹਾਲਾਂਕਿ, ਘਟਨਾ ਸਮੇਂ ਰਾਸ਼ਟਰਪਤੀ ਟਰੰਪ ਮਾਰ-ਏ-ਲਾਗੋ ਵਿਚ ਮੌਜੂਦ ਨਹੀਂ ਸਨ।
ਅਮਰੀਕੀ ਖੁਫੀਆ ਵਿਭਾਗ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ ਕਿ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ।
ਵਜੇ ਵਾਪਰੀ। ਮਾਰੇ ਗਏ ਸ਼ੱਕੀ ਵਿਅਕਤੀ ਕੋਲੋਂ ਇੱਕ ਸ਼ਾਟਗਨ ਅਤੇ ਤੇਲ ਦਾ ਕੈਨ ਬਰਾਮਦ ਹੋਇਆ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਮਾਰੇ ਗਏ ਨੌਜਵਾਨ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਮਾਰ-ਏ-ਲਾਗੋ ਨੂੰ ਅਕਸਰ ਟਰੰਪ ਦਾ ‘ਵਿੰਟਰ ਵ੍ਹਾਈਟ ਹਾਊਸ’ ਕਿਹਾ ਜਾਂਦਾ ਹੈ ਅਤੇ ਇੱਥੇ ਸੁਰੱਖਿਆ ਦੇ ਬਹੁਤ ਸਖ਼ਤ ਪ੍ਰਬੰਧ ਹੁੰਦੇ ਹਨ। ਇਸ ਘਟਨਾ ਨੂੰ ਸੁਰੱਖਿਆ ਵਿਚ ਇੱਕ ਵੱਡੀ ਸੰਨ੍ਹ ਵਜੋਂ ਦੇਖਿਆ ਜਾ ਰਿਹਾ ਹੈ।
ਸੀਕਰੇਟ ਸਰਵਿਸ ਮੁਤਾਬਕ, ਸ਼ੱਕੀ ਨੂੰ ਰਿਜ਼ੋਰਟ ਦੇ ਨਾਰਥ ਗੇਟ (ਉੱਤਰੀ ਗੇਟ) ਦੇ ਕੋਲ ਦੇਖਿਆ ਗਿਆ ਸੀ, ਜਿੱਥੇ ਉਹ ਸੁਰੱਖਿਆ ਵਾੜ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਕੋਲ ਸ਼ਾਟਗਨ ਅਤੇ ਬਾਲਣ ਵਰਗਾ ਸ਼ੱਕੀ ਸਾਮਾਨ ਦੇਖ ਕੇ ਜਦੋਂ ਸੀਕਰੇਟ ਸਰਵਿਸ ਦੇ ਏਜੰਟਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਸਥਿਤੀ ਤਣਾਅਪੂਰਨ ਹੋ ਗਈ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਇਸ ਦੌਰਾਨ ਸੀਕਰੇਟ ਸਰਵਿਸ ਦੇ ਏਜੰਟਾਂ ਅਤੇ ਪਾਮ ਬੀਚ ਕਾਉਂਟੀ ਸ਼ੈਰਿਫ ਆਫਿਸ ਦੇ ਇੱਕ ਡਿਪਟੀ ਨੇ ਮਿਲ ਕੇ ਗੋਲੀਆਂ ਚਲਾਈਆਂ, ਜਿਸ ਵਿਚ ਸ਼ੱਕੀ ਮਾਰਿਆ ਗਿਆ।
ਇਸ ਮੁਕਾਬਲੇ ਵਿਚ ਸੀਕਰੇਟ ਸਰਵਿਸ ਜਾਂ ਪੁਲਿਸ ਦਾ ਕੋਈ ਵੀ ਮੁਲਾਜ਼ਮ ਜ਼ਖ਼ਮੀ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਘਟਨਾ ਦੇ ਸਮੇਂ ਰਿਜ਼ੋਰਟ ਵਿਚ ਕੋਈ ਵੀ ਵੀ.ਆਈ.ਪੀ. ਜਾਂ ਵੱਡਾ ਨੇਤਾ ਮੌਜੂਦ ਨਹੀਂ ਸੀ। ਇਸ ਸਮੇਂ ਐੱਫ.ਬੀ.ਆਈ., ਸੀਕਰੇਟ ਸਰਵਿਸ ਅਤੇ ਸਥਾਨਕ ਪੁਲਿਸ ਮਿਲ ਕੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਫਿਲਹਾਲ ਮਾਰੇ ਗਏ ਵਿਅਕਤੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਟਰੰਪ ‘ਤੇ ਹਮਲੇ ਦੀ ਕੋਸ਼ਿਸ਼ ਹੋਈ ਹੋਵੇ। ਇਸ ਤੋਂ ਪਹਿਲਾਂ 13 ਜੁਲਾਈ 2024 ਨੂੰ ਪੈਨਸਿਲਵੇਨੀਆ ਦੀ ਇੱਕ ਚੋਣ ਰੈਲੀ ਦੌਰਾਨ ਉਨ੍ਹਾਂ ‘ਤੇ ਗੋਲੀ ਚਲਾਈ ਗਈ ਸੀ, ਜਿਸ ਵਿਚ ਉਹ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ 15 ਸਤੰਬਰ 2024 ਨੂੰ ਵੀ ਵੈਸਟ ਪਾਮ ਬੀਚ ਸਥਿਤ ਉਨ੍ਹਾਂ ਦੇ ਗੋਲਫ ਕੋਰਸ ਨੇੜੇ ਇੱਕ ਰਾਈਫਲਧਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੂੰ ਹਾਲ ਹੀ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।