ਵਾਸ਼ਿੰਗਟਨ, 28 ਜੂਨ (ਪੰਜਾਬ ਮੇਲ)- ਅਮਰੀਕੀ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੱਕ ‘ਚ ਇਕ ਮਹੱਤਵਪੂਰਨ ਫੈਸਲਾ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀਆਂ ਅਦਾਲਤਾਂ ਦੇ ਜੱਜ ਦੇਸ਼ ਭਰ ‘ਚ ਟਰੰਪ ਦੇ ਜਨਮ ਨਾਲ ਸਬੰਧਤ ਅਧਿਕਾਰ ਨਾਗਰਿਕਤਾ (ਬਰਥ ਰਾਈਟ ਸਿਟੀਜ਼ਨਸ਼ਿਪ) ਹੁਕਮ ‘ਤੇ ਰੋਕ ਨਹੀਂ ਲਗਾ ਸਕਦੇ। ਉਨ੍ਹਾਂ ਨੂੰ ਆਪਣੇ ਹੁਕਮ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਪਹਿਲਾਂ ਇਹ ਜੱਜ ਟਰੰਪ ਦੇ ਫੈਸਲੇ ‘ਤੇ ਰੋਕ ਲਗਾ ਕੇ ਉਨ੍ਹਾਂ ਦੇ ਕੰਮ ‘ਚ ਰੁਕਾਵਟਾਂ ਪੈਦਾ ਕਰ ਰਹੇ ਸਨ ਪਰ ਹੁਣ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਉਨ੍ਹਾਂ ਲਈ ਅਜਿਹਾ ਕਰਨਾ ਮੁਸ਼ਕਲ ਹੋ ਜਾਵੇਗਾ। ਇਸ ਤੋਂ ਪਹਿਲਾਂ ਅਮਰੀਕਾ ਦੀਆਂ ਹੇਠਲੀਆਂ ਅਦਾਲਤਾਂ ਨੇ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਹੁਕਮ ਨੂੰ ਲਾਗੂ ਹੋਣ ਤੋਂ ਪਹਿਲਾਂ ਤਿੰਨ ਵੱਖ-ਵੱਖ ਮਾਮਲਿਆਂ ‘ਚ ਅਸਥਾਈ ਤੌਰ ‘ਤੇ ਰੋਕ ਦਿੱਤਾ ਸੀ। ਟਰੰਪ ਨੇ 20 ਜਨਵਰੀ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਾਲੇ ਦਿਨ ਇਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕਰ ਕੇ ਜਨਮ ਤੋਂ ਹੀ ਨਾਗਰਿਕਤਾ ਕਾਨੂੰਨ ‘ਤੇ ਪਾਬੰਦੀ ਲਗਾ ਦਿੱਤੀ ਸੀ।
ਟਰੰਪ ਨੂੰ ‘ਬਰਥ ਰਾਈਟ ਸਿਟੀਜ਼ਨਸ਼ਿਪ’ ‘ਤੇ ਮਿਲੀ ਕਾਨੂੰਨੀ ਜਿੱਤ
