ਕਿਹਾ; ਜੇ ਗੋਲੀ ਚਲਾਈ ਤਾਂ ਅਸੀਂ ਵੀ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ…’
ਵਾਸ਼ਿੰਗਟਨ/ਤੇਹਰਾਨ, 2 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਈਰਾਨੀ ਅਧਿਕਾਰੀਆਂ ਨੂੰ ਬੇਹੱਦ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਟਰੰਪ ਨੇ ਕਿਹਾ ਹੈ ਕਿ ਜੇਕਰ ਈਰਾਨੀ ਪ੍ਰਸ਼ਾਸਨ ਨੇ ਆਪਣੀਆਂ ਆਰਥਿਕ ਹਾਲਤਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਸ਼ਾਂਤਮਈ ਨਾਗਰਿਕਾਂ ਵਿਰੁੱਧ ਹਿੰਸਾ ਦੀ ਵਰਤੋਂ ਕੀਤੀ, ਤਾਂ ਅਮਰੀਕਾ ਇਸ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਆਪਣੀ ਇੱਕ ‘ਟਰੂਥ ਸੋਸ਼ਲ’ ਪੋਸਟ ਵਿਚ ਰਾਸ਼ਟਰਪਤੀ ਟਰੰਪ ਨੇ ਲਿਖਿਆ, ”ਜੇਕਰ ਈਰਾਨ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਗੋਲੀ ਮਾਰਦਾ ਹੈ ਜਾਂ ਹਿੰਸਕ ਤਰੀਕੇ ਨਾਲ ਮਾਰਦਾ ਹੈ, ਜੋ ਕਿ ਉਨ੍ਹਾਂ ਦਾ ਦਸਤੂਰ ਰਿਹਾ ਹੈ, ਤਾਂ ਸੰਯੁਕਤ ਰਾਜ ਅਮਰੀਕਾ ਉਨ੍ਹਾਂ ਦੀ ਮਦਦ ਲਈ ਅੱਗੇ ਆਵੇਗਾ। ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।”
ਸਰੋਤਾਂ ਅਨੁਸਾਰ, ਈਰਾਨ ਦੇ ਕਈ ਸੂਬਿਆਂ ਵਿਚ ਲੋਕ ਵਧਦੀਆਂ ਕੀਮਤਾਂ ਅਤੇ ਮਾੜੀ ਆਰਥਿਕ ਸਥਿਤੀ ਦੇ ਵਿਰੋਧ ਵਿਚ ਸੜਕਾਂ ‘ਤੇ ਉਤਰੇ ਹੋਏ ਹਨ। ਇਹ ਪ੍ਰਦਰਸ਼ਨ ਹੌਲੀ-ਹੌਲੀ ਹਿੰਸਕ ਰੂਪ ਧਾਰਨ ਕਰ ਰਹੇ ਹਨ। ਲਾਰਡਗਨ ਕਾਉਂਟੀ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈਆਂ ਝੜਪਾਂ ਵਿਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਹੈ। ਕੁਹਦਸ਼ਤ ਸ਼ਹਿਰ ਵਿਚ ਇੱਕ ਬਾਸੀਜ਼ ਅਰਧ ਸੈਨਿਕ ਬਲ ਦਾ ਜਵਾਨ ਮਾਰਿਆ ਗਿਆ ਅਤੇ 13 ਹੋਰ ਜ਼ਖਮੀ ਹੋ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰੀ ਇਮਾਰਤਾਂ, ਬੈਂਕਾਂ ਅਤੇ ਪੁਲਿਸ ਦੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਵੀ ਖਬਰਾਂ ਹਨ।
ਈਰਾਨੀ ਪ੍ਰਸ਼ਾਸਨ ਨੇ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੁਹਦਸ਼ਤ ਵਿਚ 20 ਅਤੇ ਮਲਾਰਡ ਕਾਉਂਟੀ ਵਿਚ 30 ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੂਜੇ ਪਾਸੇ, ਅਮਰੀਕੀ ਵਿਦੇਸ਼ ਵਿਭਾਗ ਨੇ ਵੀ ਈਰਾਨ ਵਿਚ ਹੋ ਰਹੀਆਂ ਗ੍ਰਿਫਤਾਰੀਆਂ ਅਤੇ ਹਿੰਸਾ ‘ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਪੂਰਾ ਦੇਸ਼ ਹੁਣ ਇੱਕਜੁੱਟ ਹੋ ਕੇ ਆਪਣੇ ਹੱਕਾਂ ਦੀ ਮੰਗ ਕਰ ਰਿਹਾ ਹੈ। ਇਹ ਪ੍ਰਦਰਸ਼ਨ ਸਾਲ 2022 ਵਿਚ ਮਹਸਾ ਅਮੀਨੀ ਦੀ ਮੌਤ ਤੋਂ ਬਾਅਦ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਵੱਡੇ ਪ੍ਰਦਰਸ਼ਨ ਮੰਨੇ ਜਾ ਰਹੇ ਹਨ।
ਟਰੰਪ ਵੱਲੋਂ ਈਰਾਨ ਨੂੰ ਸਿੱਧੀ ਧਮਕੀ

