ਟਰੰਪ ਵੱਲੋਂ ਬੇਮਿਆਦੀ ਲੌਕਡਾਊਨ ਲਾਗੂ ਕਰਨ ਦੀ ਵਕਾਲਤ ਕਰਨ ਵਾਲਿਆਂ ਦਾ ਵਿਰੋਧ

505
Share

ਵਾਸ਼ਿੰਗਟਨ, 14 ਅਕਤੂਬਰ (ਪੰਜਾਬ ਮੇਲ)- ਕਰੋਨਾਵਾਇਰਸ ਨਾਲ ਜੰਗ ‘ਚ ਬੇਮਿਆਦੀ ਲੌਕਡਾਊਨ ਲਾਗੂ ਕਰਨ ਦੀ ਵਕਾਲਤ ਕਰਨ ਵਾਲਿਆਂ ਦਾ ਵਿਰੋਧ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਇਲਾਜ, ਸਮੱਸਿਆ ਤੋਂ ਬਦਤਰ ਨਹੀਂ ਹੋਣਾ ਚਾਹੀਦਾ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੌਕਡਾਊਨ ਨਾਲ ਸੂਬਿਆਂ ਨੂੰ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਟਰੰਪ ਨੇ ਦਾਅਵਾ ਕੀਤਾ ਕਿ ਉਸ ਦੀਆਂ ਨੀਤੀਆਂ ਨੇ ਲੱਖਾਂ ਲੋਕਾਂ ਦੀ ਜਾਨ ਬਚਾਈ ਹੈ।


Share