ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਨੂੰ ਹਮੇਸ਼ਾ ਲਈ ਖਤਮ ਕਰਨ ਲਈ ਇੱਕ ਸਖ਼ਤ ਡੈੱਡਲਾਈਨ ਤੈਅ ਕਰ ਦਿੱਤੀ ਹੈ। ਇਸ ਗੱਲ ਦਾ ਸਨਸਨੀਖੇਜ਼ ਖੁਲਾਸਾ ਖੁਦ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੈਲੇਂਸਕੀ ਨੇ ਕੀਤਾ ਹੈ। ਜੈਲੇਂਸਕੀ ਮੁਤਾਬਕ ਟਰੰਪ ਨੇ ਦੋਵਾਂ ਦੇਸ਼ਾਂ ਨੂੰ ਜੂਨ 2026 ਤੋਂ ਪਹਿਲਾਂ ਜੰਗ ਖਤਮ ਕਰਨ ਦਾ ਅਲਟੀਮੇਟਮ ਦਿੱਤਾ ਹੈ।
ਕਾਰਵਾਈ ਜੈਲੇਂਸਕੀ ਨੇ ਦੱਸਿਆ ਕਿ ਅਮਰੀਕੀ ਪ੍ਰਸ਼ਾਸਨ ਨੇ ਕਿਸੇ ਸਮਝੌਤੇ ‘ਤੇ ਪਹੁੰਚਣ ਲਈ ਜੂਨ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਇਸ ਨਿਰਧਾਰਿਤ ਸਮੇਂ ਵਿਚ ਜੰਗ ਖਤਮ ਨਹੀਂ ਹੁੰਦੀ, ਤਾਂ ਟਰੰਪ ਪ੍ਰਸ਼ਾਸਨ ਦੋਵਾਂ ਪੱਖਾਂ ‘ਤੇ ਦਬਾਅ ਬਣਾਉਣ ਲਈ ਕੁਝ ਨਵੇਂ ਅਤੇ ਸਖ਼ਤ ਕਦਮ ਚੁੱਕ ਸਕਦਾ ਹੈ। ਟਰੰਪ ਪ੍ਰਸ਼ਾਸਨ ਇਸੇ ਗਰਮੀ ਦੇ ਸੀਜ਼ਨ ਵਿਚ ਜੰਗ ਨੂੰ ਖਤਮ ਕਰਨ ਦੇ ਪ੍ਰਸਤਾਵ ‘ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।
ਯੂਕਰੇਨੀ ਰਾਸ਼ਟਰਪਤੀ ਨੇ ਕਿਹਾ ਕਿ ਉਹ ਜੂਨ ਤੱਕ ਸਭ ਕੁਝ ਹੱਲ ਕਰਨਾ ਚਾਹੁੰਦੇ ਹਨ ਅਤੇ ਜੰਗ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸਾਰੀਆਂ ਘਟਨਾਵਾਂ ਅਤੇ ਹਾਲਾਤ ਦਾ ਇੱਕ ਸਪੱਸ਼ਟ ਵੇਰਵਾ ਚਾਹੁੰਦੇ ਹਨ ਤਾਂ ਜੋ ਸ਼ਾਂਤੀ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।
ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖਤਮ ਕਰਨ ਲਈ ਸਖਤ ਅਲਟੀਮੇਟਮ

