ਟਵਿੱਟਰ ਨੇ ਹਾਲੇ ਤੱਕ ਲਾਗੂ ਨਹੀਂ ਕੀਤੇ ਭਾਰਤ ਦੇ ਨਵੇਂ ਆਈ ਨਿਯਮ

137
Share

ਦਿੱਲੀ ਹਾਈ ਕੋਰਟ ’ਚ ਸੁਣਵਾਈ 6 ਜੁਲਾਈ ਨੂੰ
ਨਵੀਂ ਦਿੱਲੀ, 5 ਜੁਲਾਈ (ਪੰਜਾਬ ਮੇਲ)- ਕੇਂਦਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਟਵਿੱਟਰ ਨੇ ਹਾਲੇ ਤੱਕ ਭਾਰਤ ਦੇ ਨਵੇਂ ਆਈ ਨਿਯਮਾਂ ਨੂੰ ਲਾਗੂ ਨਹੀਂ ਕੀਤਾ। ਅਦਾਲਤ ’ਚ ਹਲਫਨਾਮਾ ਦਾਇਰ ਕਰਦਿਆਂ ਕੇਂਦਰ ਨੇ ਕਿਹਾ ਕਿ ਅਜਿਹਾ ਕਰਕੇ ਟਵਿੱਟਰ ਨੇ ਨਿਯਮਾਂ ਦਾ ਉਲੰਘਣ ਕੀਤਾ ਹੈ। ਨਵੇਂ ਆਈ.ਟੀ. ਨਿਯਮਾਂ ਨੂੰ ਲੈ ਕੇ ਭਲਕੇ ਦਿੱਲੀ ਹਾਈ ਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਸੀ ਕਿ ਟਵਿੱਟਰ ਨਵੇਂ ਨਿਯਮਾਂ ਨੂੰ ਨਾ ਤਾਂ ਲਾਗੂ ਕਰ ਰਿਹਾ ਹੈ ਤੇ ਨਾ ਹੀ ਨਿਯਮਾਂ ਅਨੁਸਾਰ ਕੰਮ ਕਰ ਰਿਹਾ ਹੈ।

Share