ਟਵਿੱਟਰ ਵੱਲੋਂ ਕਾਂਗਰਸ ਤੇ ਉਸ ਦੇ ਨੇਤਾਵਾਂ ਦੇ ਅਕਾਊਂਟ ਬਲੌਕ

613
Share

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਕਾਂਗਰਸ ਨੇ ਵੀਰਵਾਰ ਨੂੰ ਕਿਹਾ ਕਿ ਉਸ ਦਾ ਤੇ ਉਸ ਦੇ ਕਈ ਨੇਤਾਵਾਂ ਦੇ ਟਵਿੱਟਰ ਅਕਾਊਂਟ ਬਲੌਕ ਕਰ ਦਿੱਤੇ ਗਏ ਹਨ। ਕੁਝ ਦਿਨ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ। ਦਿੱਲੀ ਕਾਂਗਰਸ ਨੇ ਫੇਸਬੁੱਕ ਪੋਸਟ ’ਚ ਆਪਣੇ ਟਵਿੱਟਰ ਅਕਾਊਂਟ ਬਲੌਕ ਹੋਣ ਬਾਰੇ ਸੰਦੇਸ਼ ਦਾ ਸਕਰੀਨ ਸ਼ਾਟ ਸਾਂਝਾ ਕੀਤਾ ਹੈ। ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਮੁਖੀ ਰੋਹਨ ਗੁਪਤਾ ਨੇ ਕਿਹਾ ਕਿ ਪਾਰਟੀ ਦਾ ਅਧਿਕਾਰਤ ਟਵਿੱਟਰ ਅਕਾਊਂਟ ਅਤੇ ਉਸ ਦੇ ਨੇਤਾਵਾਂ ਅਤੇ ਵਰਕਰਾਂ ਦੇ 5000 ਖਾਤੇ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਟਵਿੱਟਰ ਸਰਕਾਰ ਦੇ ਦਬਾਅ ਹੇਠ ਕਾਂਗਰਸੀ ਨੇਤਾਵਾਂ ਖ਼ਿਲਾਫ਼ ਕੰਮ ਕਰ ਰਿਹਾ ਹੈ, ਜਿਨ੍ਹਾਂ ਦੇ ਅਕਾਊਂਟ ਬਲੌਕ ਕੀਤੇ ਗਏ ਹਨ, ਉਨ੍ਹਾਂ ਵਿਚ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ, ਜਨਰਲ ਸਕੱਤਰ ਅਜੇ ਮਾਕਨ, ਜਿਤੇਂਦਰ ਸਿੰਘ, ਸੰਸਦ ਮੈਂਬਰ ਮਨੀਕਮ ਟੈਗੋਰ, ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਅਤੇ ਕਈ ਹੋਰ ਨੇਤਾ ਸ਼ਾਮਲ ਹਨ।

Share