ਟੀ.ਆਰ.ਪੀ. ਮਾਮਲੇ ‘ਚ ਅਰਣਬ ਗੋਸਵਾਮੀ ਦੀ ਪੇਸ਼ੀ ਲਈ ਸੰਮਨ ਜਾਰੀ ਕਰੇ ਪੁਲਿਸ: ਬੰਬਈ ਹਾਈ ਕੋਰਟ

275
Share

ਮੁੰਬਈ, 19 ਅਕਤੂਬਰ (ਪੰਜਾਬ ਮੇਲ)- ਬੰਬਈ ਹਾਈ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇ ਮੁੰਬਈ ਪੁਲਿਸ ਰਿਪਬਲਿਕ ਟੀ.ਵੀ. ਦੇ ਮੁੱਖ ਸੰਪਾਦਕ ਅਰਣਬ ਗੋਸਵਾਮੀ ਦੀ ਟੈਲੀਵਿਜ਼ਨ ਰੇਟਿੰਗ ਪੁਆਇੰਟ (ਟੀ.ਆਰ.ਪੀ.) ਮਾਮਲੇ ‘ਚ ਪੇਸ਼ੀ ਚਾਹੁੰਦੀ ਹੈ, ਤਾਂ ਉਸ ਨੂੰ ਪਹਿਲਾਂ ਗੋਸਵਾਮੀ ਨੂੰ ਸੰਮਨ ਜਾਰੀ ਕਰਨਾ ਚਾਹੀਦਾ ਹੈ, ਜਿਵੇਂ ਕਿ ਇਸ ਮਾਮਲੇ ਵਿਚ ਅੱਠ ਹੋਰਨਾਂ ਲੋਕਾਂ ਦੇ ਮਾਮਲੇ ‘ਚ ਕੀਤਾ ਗਿਆ ਹੈ। ਜਸਟਿਸ ਐੱਸ.ਐੱਸ. ਸ਼ਿੰਦੇ ਅਤੇ ਜਸਟਿਸ ਐੱਮ.ਐੱਸ. ਕਰਣਿਕ ਦੀ ਬੈਂਚ ਨੇ ਕਿਹਾ ਕਿ ਜੇ ਅਜਿਹਾ ਕੋਈ ਸੰਮਨ ਜਾਰੀ ਕੀਤਾ ਜਾਂਦਾ ਹੈ, ਤਾਂ ਗੋਸਵਾਮੀ ਨੂੰ ਪੁਲਿਸ ਸਾਹਮਣੇ ਪੇਸ਼ ਹੋਣਾ ਪਵੇਗਾ ਅਤੇ ਜਾਂਚ ਵਿਚ ਸਹਿਯੋਗ ਕਰਨਾ ਪਵੇਗਾ। ਅਦਾਲਤ ਨੇ ਪੁਲਿਸ ਨੂੰ ਹੁਕਮ ਦਿੱਤਾ ਕਿ ਮਾਮਲੇ ਦੀ ਜਾਂਚ ਨਾਲ ਸਬੰਧਤ ਦਸਤਾਵੇਜ਼ ਪੰਜ ਨਵੰਬਰ ਤੱਕ ਸੀਲਬੰਦ ਲਿਫ਼ਾਫ਼ੇ ‘ਚ ਅਦਾਲਤ ਵਿਚ ਜਮ੍ਹਾਂ ਕਰਾਏ ਜਾਣ।


Share