ਟੀ.ਵੀ. ਦੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਵੀ ਕਰੋਨਾ ਤੋਂ ਠੀਕ ਹੋ ਕੇ ਘਰ ਪਰਤੇ

613
Share

ਮੁੰਬਈ, 10 ਅਗਸਤ (ਪੰਜਾਬ ਮੇਲ)-ਕੋਰੋਨਾਵਾਇਰਸ ਫਿਲਮ ਤੇ ਟੀ.ਵੀ. ਇੰਡਸਟਰੀ ਦੇ ਕਈ ਸਿਤਾਰਿਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ। ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ, ਜੋ ਬੀਤੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਠੀਕ ਹੋ ਕੇ ਆਪਣੇ ਘਰ ਵਾਪਸ ਆ ਗਏ ਹਨ।
ਫਿਲਮ ਤੇ ਟੀ.ਵੀ. ਦੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਜੁਲਾਈ ਦੇ ਮਹੀਨੇ ‘ਚ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ 20 ਜੁਲਾਈ ਨੂੰ ਲੀਲਾਵਤੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਹੁਣ ਸਤੀਸ਼ ਇਸ ਮਹਾਮਾਰੀ ਤੋਂ ਜੰਗ ਜਿੱਤ ਚੁੱਕੇ ਹਨ ਤੇ ਹਸਪਤਾਲ ਤੋਂ ਡਿਸਚਾਰਜ ਹੋ ਕੇ ਘਰ ਪਰਤ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੂੰ 28 ਜੁਲਾਈ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 11 ਅਗਸਤ ਤੱਕ ਕੁਆਰੰਟੀਨ ਰੱਖਣ ਦਾ ਫੈਸਲਾ ਲਿਆ ਗਿਆ ਸੀ।


Share