#EUROPE

ਟੀ-20 ਕ੍ਰਿਕਟ ਵਿਸ਼ਵ ਕੱਪ ਨੂੰ ਅੱਤਵਾਦੀ ਧਮਕੀ ਮਿਲੀ

ਪੋਰਟ ਆਫ ਸਪੇਨ, 7 ਮਈ (ਪੰਜਾਬ ਮੇਲ)- ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅੱਤਵਾਦੀ ਧਮਕੀ ਮਿਲੀ ਹੈ। ਇਸ ਦਾ ਖੁਲਾਸਾ ਕਰਦੇ ਹੋਏ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਕੀਥ ਰੌਲੇ ਨੇ ਕਿਹਾ ਕਿ ਮੇਜ਼ਬਾਨ ਇਸ ਖਤਰੇ ਨਾਲ ਨਜਿੱਠਣ ਲਈ ਸੁਰੱਖਿਆ ਸਬੰਧੀ ਵਾਧੂ ਯਤਨ ਕਰੇਗਾ। ਅਗਲੇ ਮਹੀਨੇ ਤੋਂ ਹੋਣ ਵਾਲੇ ਟੀ-20 ਵਿਸ਼ਵ ਕੱਪ ‘ਚ ਭਾਰਤ ਸਮੇਤ 20 ਟੀਮਾਂ ਹਿੱਸਾ ਲੈ ਰਹੀਆਂ ਹਨ। ਕੁਝ ਸ਼ੁਰੂਆਤੀ ਦੌਰ ਦੇ ਮੈਚਾਂ ਤੋਂ ਇਲਾਵਾ ਪੂਰੇ ਸੁਪਰ ਅੱਠ ਪੜਾ, ਸੈਮੀਫਾਈਨਲ ਅਤੇ ਫਾਈਨਲ ਵੈਸਟਇੰਡੀਜ਼ ਵਿਚ ਖੇਡੇ ਜਾਣਗੇ। ਇਹ ਟੂਰਨਾਮੈਂਟ 4 ਜੂਨ ਤੋਂ 30 ਜੂਨ ਤੱਕ ਖੇਡਿਆ ਜਾਣਾ ਹੈ।