#Cricket #SPORTS

ਟੀ-20 ਵਰਲਡ ਕੱਪ : ਭਾਰਤ ਨੇ ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ

ਮੁੰਬਈ, 7 ਫਰਵਰੀ (ਪੰਜਾਬ ਮੇਲ)- ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2026 ਦੇ ਤੀਜੇ ਮੈਚ ਵਿਚ ਭਾਰਤ ਦਾ ਸਾਹਮਣਾ ਸ਼ਨੀਵਾਰ (7 ਫਰਵਰੀ) ਨੂੰ ਸੰਯੁਕਤ ਰਾਜ ਅਮਰੀਕਾ (ਯੂ.ਐੱਸ.ਏ.) ਨਾਲ ਹੋਇਆ। ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਹੋਏ ਮੈਚ ਵਿਚ ਭਾਰਤ ਨੇ ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ। ਭਾਰਤ ਨੇ ਅਮਰੀਕਾ ਨੂੰ ਜਿੱਤਣ ਲਈ 162 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ, ਅਮਰੀਕਾ 8 ਵਿਕਟਾਂ ‘ਤੇ ਸਿਰਫ਼ 132 ਦੌੜਾਂ ਹੀ ਬਣਾ ਸਕਿਆ।