ਟੂਲਕਿੱਟ ਮਾਮਲੇ ’ਚ ਗਿ੍ਰਫ਼ਤਾਰ ਦਿਸ਼ਾ ਰਵੀ ਦੀ ਜ਼ਮਾਨਤ ਬਾਰੇ ਫ਼ੈਸਲਾ ਮੰਗਲਵਾਰ ਤੱਕ ਰਾਖਵਾਂ

455
Share

ਨਵੀਂ ਦਿੱਲੀ, 20 ਫਰਵਰੀ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਟੂਲਕਿੱਟ ਮਾਮਲੇ ’ਚ ਗਿ੍ਰਫ਼ਤਾਰ ਵਾਤਾਵਰਨ ਕਾਰਕੁਨ 21 ਸਾਲ ਦੀ ਦਿਸ਼ਾ ਰਵੀ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮੰਗਲਵਾਰ ਤੱਕ ਰਾਖਵਾਂ ਰੱਖ ਲਿਆ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਅਦਾਲਤ ’ਚ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਦਿਸ਼ਾ ਰਵੀ ਟੂਲਕਿੱਟ ਤਿਆਰ ਕਰਨ ਤੇ ਉਸ ਨੂੰ ਸਾਂਝਾ ਕਰਨ ਦੇ ਮਾਮਲੇ ’ਚ ਖ਼ਾਲਿਸਤਾਨੀ ਸਮਰਥਕਾਂ ਦੇ ਸੰਪਰਕ ਵਿਚ ਸੀ। ਪੁਲਿਸ ਨੇ ਕਿਹਾ ਕਿ ਭਾਰਤ ਨੂੰ ਬਦਨਾਮ ਕਰਨ, ਕਿਸਾਨਾਂ ਦੇ ਪ੍ਰਦਰਸ਼ਨ ਦੇ ਓਹਲੇ ਵਿਚ ਅਸ਼ਾਂਤੀ ਪੈਦਾ ਕਰਨ ਦੀ ਕੌਮਾਂਤਰੀ ਸਾਜ਼ਿਸ਼ ਦੇ ਭਾਰਤੀ ਚੈਪਟਰ ਦਾ ਹਿੱਸਾ ਸੀ। ਦਿੱਲੀ ਪੁਲਿਸ ਨੇ ਕਿਹਾ ਕਿ ਇਹ ਸਿਰਫ਼ ਟੂਲਕਿੱਟ ਨਹੀਂ ਸੀ, ਸਗੋਂ ਅਸਲ ਇਰਾਦਾ ਭਾਰਤ ਨੂੰ ਬਦਨਾਮ ਕਰਨ ਤੇ ਇਥੇ ਅਸ਼ਾਂਤੀ ਪੈਦਾ ਕਰਨ ਦਾ ਸੀ। ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਦਿਸ਼ਾ ਰਵੀ ਨੇ ਵੱਟਸਐਪ ’ਤੇ ਹੋਈ ਗੱਲਬਾਤ ਨੂੰ ਡਿਲੀਟ ਕਰ ਦਿੱਤਾ। ਇਸ ਤੋਂ ਸਾਫ਼ ਹੈ ਕਿ ਉਹ ਕਾਨੂੰਨੀ ਕਾਰਵਾਈ ਤੋਂ ਜਾਣੂ ਸੀ ਤੇ ਇਸ ਤੋਂ ਹੀ ਸਾਫ਼ ਹੁੰਦਾ ਹੈ ਕਿ ਟੂਲਕਿੱਟ ਦੇ ਪਿੱਛੇ ਨਾਪਾਕਿ ਇਰਾਦੇ ਸਨ।

Share