ਟੈਕਸਸ ਦੀ ਫਲੀਅ ਮਾਰਕਿਟ ‘ਚ ਦੋ ਧੜਿਆਂ ਵਿਚਾਲੇ ਹੋਈ ਗੋਲੀਬਾਰੀ ‘ਚ 2 ਮੌਤਾਂ; ਕਈ ਜ਼ਖਮੀ

70
ਟੈਕਸਸ ਦੀ ਮਾਰਕਿਟ 'ਚ ਗੋਲੀ ਚੱਲਣ ਉਪਰੰਤ ਮੌਕੇ 'ਤੇ ਪੁੱਜੀ ਪੁਲਿਸ।
Share

ਸੈਕਰਾਮੈਂਟੋ, 18 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਟੈਕਸਸ ਰਾਜ ਦੀ ਫਲੀਅ ਮਾਰਕਿਟ ‘ਚ ਹੋਈ ਗੋਲੀਬਾਰੀ ‘ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਡ ਗੋਨਜ਼ਲੇਜ਼ ਨੇ ਇਕ ਟਵੀਟ ‘ਚ ਕਿਹਾ ਹੈ ਕਿ ਦੋ ਧੜਿਆਂ ਵਿਚਾਲੇ ਹੋਏ ਝਗੜੇ ਉਪਰੰਤ ਮਾਮਲਾ ਵਿਗੜ ਗਿਆ ਤੇ ਦੋਨਾਂ ਪਾਸਿਆਂ ਤੋਂ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ। ਉਨ੍ਹਾਂ ਕਿਹਾ ਕਿ ਜ਼ਖਮੀਆਂ ਵਿਚ ਦੋਨਾਂ ਧਿਰਾਂ ਦੇ ਲੋਕ ਸ਼ਾਮਲ ਹਨ। ਹਾਲਾਂਕਿ ਜ਼ਖਮੀਆਂ ਦੀ ਅਸਲ ਗਿਣਤੀ ਬਾਰੇ ਪਤਾ ਨਹੀਂ ਲੱਗ ਸਕਿਆ ਪਰੰਤੂ ਘੱਟੋ-ਘੱਟ ਤਿੰਨ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਸਮੇਂ ਮਾਰਕਿਟ ‘ਚ ਗਾਹਕਾਂ ਦੀ ਭਾਰੀ ਭੀੜ ਸੀ। ਫਲੀਅ ਮਾਰਕਿਟ ਡਾਊਨ ਟਾਊਨ ਹੋਸਟਨ ਤੋਂ ਤਕਰੀਬਨ 12 ਮੀਲ ਦੂਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅਜੇ ਤੱਕ ਕਿਸੇ ਵੀ ਵਿਅਕਤੀ ਨੂੰ ਹਿਰਾਸਤ ‘ਚ ਨਹੀਂ ਲਿਆ।


Share