ਟੈਕਸਾਸ ਦੇ ਆਸਟਿਨ ਸ਼ਹਿਰ ’ਚ ਹੋਈ ਗੋਲੀਬਾਰੀ ਦੌਰਾਨ 13 ਜ਼ਖ਼ਮੀ, ਹਮਲਾਵਰ ਫਰਾਰ

133
Share

ਆਸਿਟਨ, 12 ਜੂਨ (ਪੰਜਾਬ ਮੇਲ)- ਇਥੋਂ ਦੇ ਟੈਕਸਾਸ ਸੂਬੇ ਦੇ ਆਸਿਟਨ ਸ਼ਹਿਰ ਵਿਚ ਅੱਜ ਸਵੇਰੇ ਹਮਲਾਵਰ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ 13 ਜਣੇ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਪੁਲਿਸ ਅਨੁਸਾਰ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ। ਪੁਲਿਸ ਵਲੋਂ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਕਰਨ ਲਈ ਸੀ.ਸੀ.ਟੀ.ਵੀ. ਫੁਟੇਜ ਖੰਘਾਲੀ ਜਾ ਰਹੀ ਹੈ ਪਰ ਹਾਲੇ ਤੱਕ ਗੋਲੀਬਾਰੀ ਦੇ ਕਾਰਨ ਸਪੱਸ਼ਟ ਨਹੀਂ ਹੋਏ।

Share