ਟੋਰਾਂਟੋ ’ਚ ਪੰਜਾਬੀ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ

227
Share

ਨਿਊਯਾਰਕ/ਟੋਰਾਂਟੋ, 2 ਮਈ (ਰਾਜ ਗੋਗਨਾ/ਪੰਜਾਬ ਮੇਲ)- ਟੋਰਾਂਟੋ ਵਿਖੇ ਇਕ ਹੋਰ ਅੰਤਰਰਾਸ਼ਟਰੀ ਵਿਦਿਆਰਥੀ ਵੱਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿ੍ਰਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਨੌਜਵਾਨ ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਚੜਿੱਕ ਪਿੰਡ ਨਾਲ ਸਬੰਧਤ ਸੀ। ਲਵਪ੍ਰੀਤ ਸਿੰਘ ਵੱਲੋਂ ਆਰਥਿਕ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਮੁਸ਼ਕਲਾਂ ਤਹਿਤ ਖ਼ੁਦਕੁਸ਼ੀ ਕੀਤੀ ਗਈ ਹੈ। ਇਸ ਤੋ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋਂ ਵੀ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ।
ਲਵਪ੍ਰੀਤ ਸਿੰਘ ਸਾਲ 2018 ’ਚ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ’ਤੇ ਟੋਰਾਂਟੋ ਆਇਆ ਸੀ ਤੇ ਸੇਨਟੀਨੀਅਲ ਕਾਲਜ ਵਿਖੇ ਪੜ੍ਹਾਈ ਕਰ ਰਿਹਾ ਸੀ। ਪੁਲਿਸ ਵੱਲੋਂ ਇਹ ਜਾਣਕਾਰੀ 29 ਅਪ੍ਰੈਲ 2021 ਨੂੰ ਦਿੱਤੀ ਗਈ ਹੈ। ਨੌਜਵਾਨ ਦੇ ਦੋਸਤਾਂ ਵੱਲੋਂ ਇਹ ਗੱਲ ਦੱਸੀ ਗਈ ਹੈ ਕਿ ਨੌਜਵਾਨ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਇਹ ਵਿਦਿਆਰਥੀ ਆਰਥਿਕ ਤੇ ਇਮੀਗ੍ਰੇਸ਼ਨ ਸਮੱਸਿਆਵਾਂ ਨਾਲ ਜੂਝ ਰਿਹਾ ਸੀ।

Share