ਡਰੱਗਜ਼ ਮਾਮਲਾ: ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ’ਚ 11 ਜੁਲਾਈ ਤੱਕ ਦਾ ਵਧਾਈ

44
Share

ਐੱਸ.ਏ.ਐੱਸ. ਨਗਰ, 28 ਜੂਨ (ਪੰਜਾਬ ਮੇਲ)- ਡਰੱਗਜ਼ ਮਾਮਲੇ ’ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਪੇਸ਼ ਹੋਏ ਅਤੇ ਅਦਾਲਤ ਵਲੋਂ ਮਜੀਠੀਆ ਦੀ ਨਿਆਇਕ ਹਿਰਾਸਤ 11 ਜੁਲਾਈ ਤੱਕ ਵਧਾ ਦਿੱਤੀ ਗਈ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਸੁਪਰੀਮ ਕੋਰਟ ਦੇ ਹੁਕਮਾਂ ’ਤੇ 23 ਮਾਰਚ ਨੂੰ ਮੁਹਾਲੀ ਦੀ ਅਦਾਲਤ ’ਚ ਆਤਮ-ਸਮਰਪਣ ਕੀਤਾ ਗਿਆ ਸੀ ਅਤੇ ਮਜੀਠੀਆ ਉਸ ਸਮੇਂ ਤੋਂ ਹੀ ਪਟਿਆਲਾ ਜੇਲ੍ਹ ’ਚ ਬੰਦ ਹਨ ਅਤੇ ਹੇਠਲੀ ਅਦਾਲਤ ਵਲੋਂ ਮਜੀਠੀਆ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਬਣਾਈ ਗਈ ਸਿੱਟ ਵਲੋਂ ਹਾਲੇ ਤੱਕ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 2 ਮੁਲਜ਼ਮਾਂ ਸੱਤਾ ਅਤੇ ਪਿੰਦੀ ਦੇ ਵਿਦੇਸ਼ ’ਚ ਹੋਣ ਕਾਰਨ ਹੀ ਸਿੱਟ ਵਲੋਂ ਵਾਧੂ ਸਮਾਂ ਮੰਗਿਆ ਗਿਆ ਹੈ।

Share