ਡਰੱਗਜ਼ ਮਾਮਲਾ; ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ

191
Share

-ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ
ਚੰਡੀਗੜ੍ਹ, 5 ਜਨਵਰੀ (ਪੰਜਾਬ ਮੇਲ)- ਡਰੱਗਜ਼ ਮਾਮਲੇ ’ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਬੁੱਧਵਾਰ ਨੂੰ ਅਦਾਲਤ ’ਚ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਦਾ ਜਵਾਬ ਪੰਜਾਬ ਸਰਕਾਰ ਵੱਲੋਂ 8 ਜਨਵਰੀ ਤੱਕ ਅਦਾਲਤ ’ਚ ਦਾਖ਼ਲ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਣੀ ਤੈਅ ਕੀਤੀ ਹੈ। ਫਿਲਹਾਲ ਮਜੀਠੀਆ ਦੀ ਗਿ੍ਰਫ਼ਤਾਰੀ ’ਤੇ ਕੋਈ ਰੋਕ ਨਹੀਂ ਲੱਗੀ।

Share