#PUNJAB

ਡਰੱਗ ਮਾਮਲਾ: ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ

-ਅਗਾਊਂ ਜ਼ਮਾਨਤ ਦੀ ਪਟੀਸ਼ਨ ਮਨਜ਼ੂਰ
ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)-ਨਸ਼ਿਆਂ ਦੇ ਮਾਮਲੇ ‘ਚ ਬਰਖ਼ਾਸਤ ਹੋਏ ਏ.ਆਈ.ਜੀ. ਰਾਜਜੀਤ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।
ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਵਿਜੀਲੈਂਸ ਮਾਮਲੇ ਵਿਚ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ ਅਤੇ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 16 ਅਕਤਬੂਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਰਾਜਜੀਤ ਸਿੰਘ ਸੁਪਰੀਮ ਕੋਰਟ ਤੱਕ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਰਖ਼ਾਸਤ ਏ.ਆਈ.ਜੀ. ਰਾਜਜੀਤ ਨੂੰ ਡਰੱਗਜ਼ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।
ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਆਦੇਸ਼ ਜਾਰੀ ਕੀਤੇ ਸਨ ਕਿ ਉਹ ਜਾਂਚ ਅਧਿਕਾਰੀਆਂ ਨੂੰ ਸਹਿਯੋਗ ਦੇਣ ਅਤੇ ਰੋਜ਼ਾਨਾ ਆਧਾਰ ‘ਤੇ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣ। ਪਿਛਲੇ ਮਾਰਚ ਮਹੀਨੇ ਹਾਈ ਕੋਰਟ ਵੱਲੋਂ ਜਾਂਚ ਰਿਪੋਰਟ ਆਉਣ ਤੋਂ ਬਾਅਦ ਰਾਜਜੀਤ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਉਦੋਂ ਤੋਂ ਰਾਜਜੀਤ ਨੂੰ ਭਗੌੜਾ ਕਰਾਰ ਦਿੱਤਾ ਸੀ।

Leave a comment