ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

32
Share

ਅਗਲੀ ਸੁਣਵਾਈ 30 ਮਈ ਨੂੰ
ਚੰਡੀਗੜ੍ਹ, 23 ਮਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਮਾਮਲੇ ‘ਚ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੋਈ ਪਰ ਅਦਾਲਤ ਨੇ ਅਕਾਲੀ ਆਗੂ ਨੂੰ ਹਾਲ ਦੀ ਘੜੀ ਰਾਹਤ ਨਹੀਂ ਦਿੱਤੀ। ਅਦਾਲਤ ਨੇ ਮਾਮਲੇ ਦੀ ਸੁਣਵਾਈ 30 ਮਈ ‘ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ‘ਤੇ ਪਿਛਲੇ ਸਾਲ ਦਸੰਬਰ ਵਿਚ ਨਸ਼ਿਆਂ ਦੇ ਮਾਮਲੇ ‘ਚ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮਜੀਠੀਆ ਸੁਪਰੀਮ ਕੋਰਟ ਚਲੇ ਗਏ ਸਨ। ਸੁਪਰੀਮ ਕੋਰਟ ਨੇ ਪੰਜਾਬ ਵਿਚ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਕਰਨ ਹਿੱਤ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 23 ਫਰਵਰੀ ਤਕ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ। ਬੀਤੇ ਦਿਨੀਂ ਦੇਸ਼ ਦੀ ਸਰਵਉੱਚ ਅਦਾਲਤ ਨੇ ਇਸ ਮਾਮਲੇ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਅਕਾਲੀ ਆਗੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਜਾਣ ਲਈ ਕਿਹਾ ਸੀ।


Share