#PUNJAB

ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਬਾਬਾ ਫਰੀਦ ਮਨੁੱਖਤਾ ਦੀ ਸੇਵਾ ਐਵਾਰਡ ਦੀ ਚੋਣ ਲਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਖੁਸ਼ੀ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਪੰਜਾਬ ਮੇਲ)- ਬਾਬਾ ਸ਼ੇਖ ਫਰੀਦ ਜੀ ਦੇ 55ਵੇਂ ਆਗਮਨ ਪੁਰਬ 2024 ਮੌਕੇ ਬਾਬਾ ਫਰੀਦ ਮਨੁੱਖਤਾ ਦੀ ਸੇਵਾ ਐਵਾਰਡ ਇਸ ਵਾਰ ਪ੍ਰਸਿੱਧ ਸਮਾਜ ਸੇਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ਕਿਉਂਕਿ ਡਾ. ਓਬਰਾਏ ਸਾਡੇ ਸਮਕਾਲ ਦੇ ਯੁੱਗ ਪੁਰਸ਼ ਹਨ, ਉਨ੍ਹਾਂ ਦੇ ਕਾਰਜਾਂ ਦੀ ਫਹਰਿਸਤ ਏਨੀ ਲੰਮੀ ਹੈ ਕਿ ਉਸ ਨੂੰ ਜ਼ਿਕਰ ਕਰਨਾ ਨਾਮੁਮਕਿਨ ਹੈ, ਬਿਨਾਂ ਕਿਸੇ ਤੋਂ ਪੈਸਾ ਇਕੱਠਾ ਕੀਤਿਆਂ ਅਪਣੀ ਨੇਕ ਕਮਾਈ ਵਿਚੋਂ 98% ਹਿੱਸਾ ਮਨੁੱਖਤਾ ਦੀ ਭਲਾਈ ਲਈ ਲਗਾ ਰਹੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਐਵਾਰਡ ਦਾ ਐਲਾਨ ਹੋਣ ਤੋਂ ਬਾਅਦ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ, ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਕੱਚਾ ਥਾਂਦੇ ਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ, ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਸੈਂਟਰਾਂ ਦੇ ਅਧਿਆਪਕਾ, ਸੰਨੀ ਓਬਰਾਏ ਸਕਾਲਰਸ਼ਿਪ ਪ੍ਰਾਪਤ ਕਰ ਰਹੇ ਵਿਦਿਆਰਥੀਆਂ, ਸ੍ਰੀ ਮੁਕਤਸਰ ਸਾਹਿਬ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ। ਨਿਰੰਜਨ ਸਿੰਘ ਰੱਖੜਾ ਪ੍ਰਧਾਨ ਆਲ ਇੰਡੀਆ ਟਾਕ ਕਸ਼ੱਤਰੀ ਸਭਾ ਵੱਲੋਂ ਵੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਇਸ ਐਵਾਰਡ ਦੀ ਚੋਣ ਕਰਨ ਲਈ ਬਾਬਾ ਸ਼ੇਖ ਫਰੀਦ ਜੀ ਦੀ ਮੈਨੇਜਮੈਂਟ ਦਾ ਵੀ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਡਾਕਟਰ ਐੱਸ.ਪੀ. ਸਿੰਘ ਓਬਰਾਏ ਪਿਛਲੇ 12 ਸਾਲਾਂ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੇ ਰੰਗ, ਨਸਲ, ਦੇਸ਼, ਧਰਮ ਦੇ ਭੇਦਭਾਵ ਤੋਂ ਮਨੁੱਖਤਾ ਦੀ ਸੇਵਾ ਕਰ ਰਹੇ ਹਨ। ਡਾਕਟਰ ਓਬਰਾਏ ਕਹਿੰਦੇ ਹਨ ਕਿ ਮੈਂ ਸਿਰਫ ਖੂਨ ਦਾ ਰੰਗ ਲਾਲ ਦੇਖਦਾ ਹਾਂ। ਇਹ ਐਵਾਰਡ ਮਿਲਣ ਲਈ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਗੁਰਪਾਲ ਸਿੰਘ ਕੈਸ਼ੀਅਰ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਸੋਮਨਾਥ, ਮਾਸਟਰ ਰਜਿੰਦਰ ਸਿੰਘ, ਅਸ਼ੋਕ ਕੁਮਾਰ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਚਰਨਜੀਤ ਸਿੰਘ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਗੁਰਜੀਤ ਸਿੰਘ ਜੀਤਾ, ਮੈਡਮ ਹਰਿਦਰ ਕੌਰ, ਮੈਡਮ ਮਨਿੰਦਰ ਕੌਰ, ਪ੍ਰਿੰਸੀਪਲ ਬਿੰਦਰ ਪਾਲ ਕੌਰ, ਅੰਮ੍ਰਿਤ ਪਾਲ ਸਿੰਘ, ਰਣਧੀਰ ਸਿੰਘ ਸਾਗੂ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ. ਆਦਿ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਹੈ ਅਤੇ ਬਾਬਾ ਸ਼ੇਖ ਫਰੀਦ ਮਨੇਜਮੈਂਟ ਦਾ ਧੰਨਵਾਦ ਵੀ ਕੀਤਾ ਗਿਆ।