ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਪੰਜਾਬ ਮੇਲ)- ਪ੍ਰਸਿੱਧ ਸਮਾਜਸੇਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰਛਪਾਲ ਸਿੰਘ ਡਿਵੈਲਪਮੈਂਟ ਅਫਸਰ ਐੱਲ.ਆਈ.ਸੀ. ਦੇ ਗ੍ਰਹਿ ਪਾਰਕ ਐਵੇਨਿਊ ਪੁੱਡਾ ਕਲੋਨੀ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਨਾਲ ਖੁੱਲ੍ਹੇ ਮਾਹੌਲ ਵਿਚ ਗੱਲਬਾਤ ਕੀਤੀ ਅਤੇ ਸਮੂਹ ਸੇਵਾਦਾਰਾਂ ਦਾ ਹਾਲ-ਚਾਲ ਪੁੱਛਿਆ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਲੋਕਾਂ ਦੀਆਂ ਮੁਸਕਲਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਸ੍ਰੀ ਮੁਕਤਸਰ ਸਾਹਿਬ ਲਈ ਫਿਜ਼ਿਓਥਰੈਪੀ ਸੈਂਟਰ, ਡੈਟਲ ਸੈਂਟਰ, ਲੱਖੇਵਾਲੀ ਮੰਡੀ ਲਈ ਕਲੀਨਿਕ ਲੈਬ, ਬਰੀਵਾਲਾ ਮੰਡੀ ਲਈ ਕਲੀਨਿਕ ਲੈਬ ਦੀ ਮੰਗ ਕੀਤੀ ਗਈ। ਡਾਕਟਰ ਓਬਰਾਏ ਵਲੋਂ ਤੁਰੰਤ ਪ੍ਰਵਾਨਗੀ ਦਿੱਤੀ ਗਈ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਾਲਾਤਾਂ ਦੇ ਮੱਦੇਨਜ਼ਰ ਹੋਰ ਵੀ ਪ੍ਰਾਜੈਕਟ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾਣਗੇ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਪ੍ਰੋਗਰਾਮਾਂ ਨੂੰ ਸਿਰੇ ਚੜ੍ਹਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਉਪਰੰਤ ਸਮੂਹ ਸੇਵਾਦਾਰਾਂ ਨੇ ਡਾ. ਓਬਰਾਏ ਜੀ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਗੁਰਪਾਲ ਸਿੰਘ ਪਾਲੀ ਕੈਸ਼ੀਅਰ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ ਮੀਤ ਪ੍ਰਧਾਨ, ਸੋਮਨਾਥ, ਮਾਸਟਰ ਰਜਿੰਦਰ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਅੰਮ੍ਰਿਤ ਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਰਛਪਾਲ ਸਿੰਘ ਡਿਵੈਲਪਮੈਂਟ ਅਫਸਰ ਐੱਲ.ਆਈ.ਸੀ., ਕੁਲਵਿੰਦਰ ਸਿੰਘ ਮੈਨੇਜਰ, ਗੁਰਚਰਨ ਸਿੰਘ ਭੋਣ, ਗੁਰਜੀਤ ਸਿੰਘ ਜੀਤਾ, ਪ੍ਰਿੰਸੀਪਲ ਬਿੰਦਰ ਪਾਲ ਕੋਰ, ਮੈਡਮ ਮਨਿੰਦਰ ਕੌਰ ਤੇ ਮੈਡਮ ਹਰਿਦਰ ਕੌਰ ਆਦਿ ਹਾਜ਼ਰ ਸਨ।