ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 14 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 16750 ਰੁਪੈ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ਼ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਹਨ। ਇਨ੍ਹਾਂ ਕੋਲ ਡਾਕਟਰ ਦੀ ਪਰਚੀ ਤਾਂ ਹੈ, ਪਰ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ ਅਤੇ ਬੀਮਾਰੀਆਂ ਕਾਰਨ ਕੰਮ ਕਰਨ ਤੋਂ ਵੀ ਅਸਮਰੱਥ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਹਾਲਾਤ ਨੂੰ ਦੇਖਦੇ ਹੋਏ ਇਨ੍ਹਾਂ ਦੀ ਦਵਾਈਆਂ ਦੀ ਪਰਚੀ ਮੁਤਾਬਕ ਟਰੱਸਟ ਦੀਆਂ ਹਦਾਇਤਾਂ ਅਨੁਸਾਰ ਡਾ. ਓਬਰਾਏ ਨੂੰ ਬੇਨਤੀ ਪੱਤਰ ਭੇਜੇ ਗਏ ਸਨ, ਤਾਂ ਉਨ੍ਹਾਂ ਵੱਲੋਂ ਤੁਰੰਤ ਪ੍ਰਵਾਨ ਕਰਨ ਉਪਰੰਤ ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਟੀਮ ਰਾਹੀਂ ਇਨ੍ਹਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਸਾਨੂੰ ਤੰਦਰੁਸਤ ਜੀਵਨ ਬਤੀਤ ਕਰਨ ਦੀ ਉਮੀਦ ਬੱਝੀ ਹੈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ, ਹਰਭਗਵਾਨ ਸਿੰਘ ਖੱਪਿਆਂਵਾਲ਼ੀ ਵਾਲੀ, ਕਾਲਾ ਖੱਪਿਆਂਵਾਲ਼ੀ ਵਾਲੀ, ਰਣਧੀਰ ਸਿੰਘ ਸਾਗੂ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।
ਡਾਕਟਰ ਓਬਰਾਏ ਨੇ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਫੜੀ ਬਾਂਹ; ਦਿੱਤੀ ਵਿੱਤੀ ਸਹਾਇਤਾ

