#PUNJAB

ਡਾ. ਐੱਸ.ਪੀ. ਸਿੰਘ ਉਬਰਾਏ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖੂਨ ਦੇ ਗਰੁੱਪ ਦੀ ਜਾਂਚ ਮੁਫ਼ਤ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਪੰਜਾਬ ਮੇਲ)- ਪ੍ਰਸਿੱਧ ਸਮਾਜਸੇਵੀ ਸੇਵੀ ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਲੋੜਵੰਦ ਸਰਕਾਰੀ ਸਕੂਲੀ ਵਿਦਿਆਰਥੀਆਂ ਦੇ ਖੂਨ ਦੇ ਗਰੁੱਪ ਦੀ ਜਾਂਚ ਮੁਫ਼ਤ ਕੀਤੀ ਜਾਵੇਗੀ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਸਕੂਲਾਂ ਦੇ ਬੱਚਿਆਂ ਨੂੰ ਅਪਣਾ-ਅਪਣਾ ਖ਼ੂਨ ਦੇ ਗਰੁੱਪ ਦੇ ਟੈਸਟ ਕਰਵਾ ਕੇ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ, ਜੋ ਕਿ ਬਜ਼ਾਰ ਦੇ ਟੈਸਟਾ ਦੇ ਰੇਟ ਵੱਧ ਹੋਣ ਕਾਰਨ ਮਾਪਿਆਂ ਲਈ ਬੋਝ ਸੀ ਪਰ ਜਿਵੇਂ ਹੀ ਇਸ ਸਬੰਧੀ ਓਬਰਾਏ ਨੂੰ ਪਤਾ ਲੱਗਾ, ਤਾਂ ਉਨ੍ਹਾਂ ਨੇ ਮਾਪਿਆਂ ਦੀ ਮੁਸ਼ਕਲ ਸਮਝਦੇ ਹੋਏ ਲੋੜਵੰਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਖੂਨ ਦੇ ਗਰੁੱਪ ਦੀ ਜਾਂਚ ਸੰਨੀ ਓਬਰਾਏ ਕਲਿਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰਾਂ ਵਿਚ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਸਕੂਲ ਮੁਖੀਆਂ ਨੂੰ ਬੱਚਿਆਂ ਸਬੰਧੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ ਅਤੇ ਇਸ ਉਪਰਾਲੇ ਦੀ ਹਰ ਥਾਂ ਸ਼ਲਾਘਾ ਕੀਤੀ ਜਾ ਰਹੀ ਹੈ।

Leave a comment