24.3 C
Sacramento
Tuesday, September 26, 2023
spot_img

ਡਾ.ਐੱਸ.ਪੀ. ਸਿੰਘ ਓਬਰਾਏ ਦਾ ਇੱਕ ਹੋਰ ਵੱਡਾ ਪਰਉਪਕਾਰ; ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਹਰਜੋਤ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ

-ਬੀਤੀ 30 ਅਗਸਤ ਨੂੰ ਦੁਬਈ ਵਿਚ ਹੋਈ ਸੀ ਮੌਤ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਿਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਮ੍ਰਿਤਕ ਹਰਜੋਤ ਸਿੰਘ ਦੀ ਫਾਈਲ ਫੋਟੋ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮ੍ਰਿਤਕ ਹਰਜੋਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇੱਕੋ ਇੱਕ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਦੱਸਿਆ ਕਿ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।
ਪੀੜਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 350 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ‘ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਹਰਜੋਤ ਸਿੰਘ ਦੇ ਚਚੇਰੇ ਭਰਾ ਇਕਬਾਲ ਸਿੰਘ, ਦੋਸਤ ਸ਼ਿਵਮ ਠਾਕੁਰ ਅਤੇ ਰਿਸ਼ਤੇਦਾਰਾਂ ਨੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਹਰਜੋਤ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Related Articles

Stay Connected

0FansLike
3,873FollowersFollow
21,200SubscribersSubscribe
- Advertisement -spot_img

Latest Articles